ਨੱਥੂਵਾਲਾ ਗਰਬੀ, 27 ਅਪ੍ਰੈਲ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਵਿਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਬ ਦੇ ਪਵਿੱਤਰ ਮੌਕੇ 'ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਨੇ ਭਾਗ ਲਿਆ | ਇਸ ਕੁਇਜ਼ ਮੁਕਾਬਲੇ ਵਿਚ ਕੁੱਲ ਚਾਰ ਰਾਊਾਡ ਸਨ, ਜਿਨਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ ਅਤੇ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਵਿਦਾਸ ਜੀ ਦੇ ਉਪਦੇਸ਼ਾਂ ਨਾਲ ਜੋੜਨਾ ਤੇ ਉਨਾਂ ਦੇ ਜੀਵਨ ਬਾਰੇ ਜਾਣੂੰ ਕਰਵਾਉਣਾ ਸੀ | ਅੰਤ ਵਿਚ ਜੇਤੂ ਟੀਮ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ |