14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵੱਖ-ਵੱਖ ਸਕੂਲਾਂ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 28-04-2026
ਮੋਗਾ, 27 ਅਪ੍ਰੈਲ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਿਵੀਜ਼ਨ ਤੇ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟਰੈਫ਼ਿਕ ਸਟਾਫ਼ ਮੋਗਾ, ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਤੇ ਡੀ.ਸੀ.ਪੀ.ਯੂ. ਮੋਗਾ ਦੀ ਟੀਮ ਵਲੋਂ ਵੱਖ-ਵੱਖ ਸਕੂਲਾਂ ਦੇ ਵੈਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ | ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵੈਨਾਂ ਦੇ ਚਲਾਨ ਵੀ ਕੀਤੇ ਗਏ ਤੇ ਅੱਗੇ ਤੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ | ਇਸ ਮੌਕੇ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫ਼ਿਕ ਸਟਾਫ਼ ਮੋਗਾ, ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ, ਸੀਨੀਅਰ ਕਾਂਸਟੇਬਲ ਹਰਜੀਤ ਸਿੰਘ ਟਰੈਫ਼ਿਕ ਸਟਾਫ਼, ਪਰਮਜੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜਸਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ ਖੱਤਰੀ ਮਹਾਂਸਭਾ ਪੰਜਾਬ ਦਾ ਗਠਨ ਅਗਲੀ ਖ਼ਬਰ ਬਾਗ਼ੀ ਹੋਏ ਸੰਸਦ ਮੈਂਬਰਾਂ ਨੇ ਸੂਬਾ ਵਾਸੀਆਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਕੰਮ ਕੀਤਾ-ਪ੍ਰਧਾਨ ਦੀਸ਼ਾ, ਅਮਨਾ ਸਿੱਧੂ...
Ad Position 24