14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸੜਕ ਹਾਦਸੇ 'ਚ 11 ਸਾਲਾ ਬੱਚੇ ਦੀ ਮੌਤ

Ad Position 21
No active advertisement
ਅਜੀਤ ਡੈਸਕ 28-04-2026
ਅਜੀਤਵਾਲ, 27 ਅਪ੍ਰੈਲ (ਹਰਦੇਵ ਸਿੰਘ ਮਾਨ)-ਸਥਾਨਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦਰਦਨਾਕ ਘਟਨਾ ਨਾਲ ਪਿੰਡ ਤੇ ਇਲਾਕੇ ਵਿਚ ਗ਼ਮਗੀਨ ਮਾਹੌਲ ਬਣ ਗਿਆ | ਇਸ ਘਟਨਾ ਸਬੰਧੀ ਥਾਣਾ ਮੁਖੀ ਰਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਵਿਚ ਪਤਾ ਲੱਗਾ ਹੈ ਕਿ ਸਕੂਲ 'ਚ ਛੁੱਟੀ ਹੋਣ ਉਪਰੰਤ ਬੱਚਾ ਗੁਰਸ਼ਾਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਅਜੀਤਵਾਲ ਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਸਕੂਲ ਤੋਂ ਕੁਝ ਕ ਦੂਰੀ 'ਤੇ ਕਾਰ ਤੇ ਟਰੱਕ ਨਾਲ ਟਕਰਾਉਣ ਕਰਕੇ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਲਿਜਾਇਆ ਗਿਆ ਪਰ ਜ਼ਿਆਦਾ ਸੱਟ ਹੋਣ ਕਰਕੇ ਬੱਚੇ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸ਼ਾਮਿਲ ਟਰੱਕ ਤੇ ਕਾਰ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਹੈ | ਇਸ ਘਟਨਾ ਦਾ ਪਤਾ ਲੱਗਣ 'ਤੇ ਬੱਚੇ ਦੇ ਸਕੂਲ ਸਮੇਤ ਪੂਰੇ ਨਗਰ 'ਚ ਗਮ ਦਾ ਮਾਹੌਲ ਬਣ ਗਿਆ | ਦੱਸਣਯੋਗ ਹੈ ਕਿ ਗਰੀਬ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਇਹ ਬੱਚਾ ਤਿੰਨ ਭੈਣ ਭਰਾਵਾਂ 'ਚੋਂ ਸਭ ਤੋਂ ਛੋਟਾ ਸੀ ਤੇ ਬਹੁਤ ਮਿਲਣਸਾਰ ਤੇ ਨਿੱਘੇ ਸੁਭਾਅ ਦਾ ਹੋਣ ਕਰਕੇ ਸਭ ਦਾ ਪਿਆਰਾ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਦਾ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਮੋਗਾ ਖੱਤਰੀ ਮਹਾਂਸਭਾ ਪੰਜਾਬ ਦਾ ਗਠਨ
Ad Position 24