15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ 2 ਵਿਦਿਆਰਥੀਆਂ ਨੂੰ ਇੰਟਰਨਸ਼ਿਪ ਲਈ ਚੁਣਿਆ <br/>

Ad Position 21
No active advertisement
ਅਜੀਤ ਡੈਸਕ 28-04-2026
ਮੋਗਾ, 27 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਸਤਯਮ ਤੇ ਗੁਰਸਿਮਰਨ ਸਿੰਘ ਨੂੰ ਫਾਰਮਾਕੋਵੀਡੈਂਸ ਵਿਖੇ ਇੰਟਰਨਸ਼ਿਪ ਲਈ ਚੁਣਿਆ ਗਿਆ ਹੈ | ਇੰਟਰਨਸ਼ਿਪ ਦੌਰਾਨ ਵਿਦਿਆਰਥੀਆਂ ਨੂੰ 22 ਹਜ਼ਾਰ ਰੁਪਏ ਦਾ ਮਹੀਨਾਵਾਰ ਵਜ਼ੀਫ਼ਾ ਮਿਲੇਗਾ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਆਪਣੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਇਸ ਉਦੇਸ਼ ਦੇ ਅਨੁਸਾਰ ਵਿਦਿਆਰਥੀਆਂ ਨੂੰ ਉਦਯੋਗਿਕ, ਹਸਪਤਾਲਾਂ ਤੇ ਖੋਜ ਕੇਂਦਰਾਂ ਵਿਚ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡਾ. ਜੀ.ਐਸ. ਸ਼ਰਮਾ, ਫਾਰਮਾ.ਡੀ ਦੇ ਮੁਖੀ ਡਾ. ਸੌਰਭ ਕੋਸੇ ਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਸਤਯਮ ਤੇ ਗੁਰਸਿਮਰਨ ਸਿੰਘ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗਊ ਸਾਂਭ-ਸੰਭਾਲ ਲਈ ਵਿਸ਼ੇਸ਼ ਕਾਨੂੰਨ ਬਣਾਉਣ ਲਈ ਐਸ.ਡੀ.ਐਮ. ਨੂੰ ਵੀ ਮੰਗ ਪੱਤਰ ਸੌਂਪਿਆ <br/> ਅਗਲੀ ਖ਼ਬਰ ਜੀਦਾ ਫ਼ੈਕਟਰੀ ਮਾਲਕਾਂ ਵਿਰੁੱਧ ਧਰਨੇ 'ਤੇ ਬੈਠੇ ਮਜ਼ਦੂਰਾਂ ਨੂੰ ਪੁਲਿਸ ਵਲੋਂ ਚੁੱਕ ਕੇ ਥਾਣੇ ਬੰਦ ਕਰਨ ਦੇ ਵਿਰੋਧ 'ਚ...
Ad Position 24