15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਟਰੇਨਿੰਗ ਸੈਸ਼ਨ ਲਗਾਇਆ

Ad Position 21
No active advertisement
ਅਜੀਤ ਡੈਸਕ 28-04-2026
ਮੋਗਾ, 27 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਜ਼ ਫ਼ਰੀਦਕੋਟ ਵਲੋਂ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਕਾਲਜਾਂ ਦੀਆਂ ਈ ਲਾਇਬੇ੍ਰਰੀਆਂ ਨੂੰ ਉਤਸ਼ਾਹਿਤ ਕਰਨ ਬਾਰੇ ਜਾਣਕਾਰੀ ਦੇਣ ਵਾਸਤੇ ਟਰੇਨਿੰਗ ਸੈਸ਼ਨ ਲਗਾਇਆ ਗਿਆ | ਇਸ ਟਰੇਨਿੰਗ ਸੈਸ਼ਨ ਦੀ ਸ਼ੁਰੂਆਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਜੋਤ ਜਗਾ ਕੇ ਕੀਤੀ ਗਈ ਜਿਸ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਜ਼ ਫ਼ਰੀਦਕੋਟ ਦੇ ਐਚ.ਐਸ. ਲਿਬ ਨੈਟ ਦੇ ਰਿਸੋਰਸ ਪਰਸਨ ਰਿਤੇਸ਼ ਕੁਮਾਰ ਨੇ ਹਾਜ਼ਰ ਅਧਿਆਪਕਾਂ, ਲਾਇਬ੍ਰੇਰੀਅਨ ਤੇ ਵਿਦਿਆਰਥੀਆਂ ਨੂੰ ਈ-ਸਰੋਤਾਂ ਰਾਹੀਂ ਵਿੱਦਿਆ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ ਜਿਸ 'ਚ ਉਨ੍ਹਾਂ ਦੱਸਿਆ ਕਿ ਕਿਵੇਂ ਅਸੀਂ ਮੋਬਾਈਲ ਫ਼ੋਨ ਦੀ ਸਹੀ ਵਰਤੋਂ ਕਰਕੇ ਐਬਸਕੋ ਐਪ ਦੇ ਰਾਹੀਂ ਹਰ ਤਰ੍ਹਾਂ ਦੀਆਂ ਕਿਤਾਬਾਂ ਪੜ੍ਹ ਸਕਦੇ ਹਾਂ ਤੇ ਹਰੇਕ ਤਰ੍ਹਾਂ ਦੀਆਂ ਖੋਜਾਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਾਂ | ਟਰੇਨਿੰਗ ਸੈਸ਼ਨ 'ਚ ਵੱਖ-ਵੱਖ ਕਾਲਜਾਂ ਤੋਂ 50 ਦੇ ਕਰੀਬ ਅਧਿਆਪਕਾਂ ਤੇ 450 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜ ਜਿਵੇਂ ਕਿ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ, ਬਾਬੇ ਕੇ ਕਾਲਜ ਆਫ਼ ਨਰਸਿੰਗ ਦੌਧਰ ਮੋਗਾ, ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ, ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਮੋਗਾ, ਬੀ.ਐਮ.ਐਸ. ਨਰਸਿੰਗ, ਐਮ.ਐਲ.ਐਮ. ਕਾਲਜ ਆਫ਼ ਨਰਸਿੰਗ ਕਿੱਲੀ ਚਾਹਲ ਮੋਗਾ ਦੇ ਵਿਦਿਆਰਥੀ ਤੇ ਅਧਿਆਪਕ ਸ਼ਾਮਿਲ ਹੋਏ ਸਨ | ਇਸ ਮੌਕੇ ਆਏ ਹੋਏ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਜ਼ ਫ਼ਰੀਦਕੋਟ ਦੇ ਐਚ.ਐਸ. ਲਿਬ ਨੈਟ ਦੇ ਰਿਸੋਰਸ ਪਰਸਨ ਤੇ ਆਏ ਹੋਏ ਮਹਿਮਾਨਾਂ ਦਾ ਕਾਲਜ ਵਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਨੇ ਲਗਾਇਆ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਗਊ ਸਾਂਭ-ਸੰਭਾਲ ਲਈ ਵਿਸ਼ੇਸ਼ ਕਾਨੂੰਨ ਬਣਾਉਣ ਲਈ ਐਸ.ਡੀ.ਐਮ. ਨੂੰ ਵੀ ਮੰਗ ਪੱਤਰ ਸੌਂਪਿਆ <br/>
Ad Position 24