08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਵਿਰਕ ਦੀ ਪ੍ਰਧਾਨਗੀ ਹੇਠ ਹੋਈ

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾਈ ਅਤੇ ਜ਼ਿਲ੍ਹਾ ਆਗੂਆਂ ਨੇ ਭਾਗ ਲੈ ਕੇ ਮੌਜੂਦਾ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਗਲੇ ਸੰਘਰਸ਼ ਲਈ ਮਹੱਤਵਪੂਰਨ ਫ਼ੈਸਲੇ ਲਏ | ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਉੱਚ ਅਦਾਲਤਾਂ ਵਲੋਂ ਦਿੱਤੇ ਗਏ ਮੁਲਾਜ਼ਮ ਹਿਤੈਸ਼ੀ ਫ਼ੈਸਲੇ ਲਾਗੂ ਕਰਨ ਵਿਚ ਸਰਕਾਰ ਟਾਲ-ਮਟੋਲ ਕਰ ਰਹੀ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਕਰੜਾ ਜਵਾਬ ਦਿੱਤਾ ਜਾਵੇਗਾ | ਮੀਟਿੰਗ ਵਿਚ ਇਹ ਫ਼ੈਸਲਾ ਵੀ ਲਿਆ ਗਿਆ ਕਿ 5 ਮਈ ਤੋਂ 8 ਮਈ ਦੇ ਵਿਚਕਾਰ ਕਿਸੇ ਇਕ ਦਿਨ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਏ ਜਾਣਗੇ, ਜਿਨ੍ਹਾਂ ਵਿਚ ਨੇੜਲੇ ਜ਼ਿਲਿ੍ਹਆਂ ਦੇ ਸੂਬਾਈ ਆਗੂ ਵੀ ਸ਼ਿਰਕਤ ਕਰਨਗੇ | ਇਨ੍ਹਾਂ ਇਜਲਾਸਾਂ ਵਿਚ ਸੰਘਰਸ਼ ਨੂੰ ਤੇਜ਼ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਤੋਂ ਇਲਾਵਾ 15 ਮਈ ਨੂੰ ਸੰਗਰੂਰ ਵਿਚ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਵਲੋਂ ਕਾਲੇ ਚੋਲੇ ਪਾ ਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਵੱਲ ਸੰਕੇਤਕ ਰੋਸ ਮਾਰਚ ਕੀਤਾ ਜਾਵੇਗਾ ਅਤੇ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਅਗਲੇ ਸੰਘਰਸ਼ਕਾਰੀ ਕਦਮਾਂ ਦਾ ਵੀ ਐਲਾਨ ਕੀਤਾ ਜਾਵੇਗਾ, ਜਿਸ ਵਿਚ ਕਲਮ ਛੋੜ ਹੜਤਾਲ ਅਤੇ ਕੈਬਨਿਟ ਸਬ ਕਮੇਟੀ ਮੈਂਬਰਾਂ ਦੇ ਘਰਾਂ ਦਾ ਘਿਰਾਓ ਵੀ ਸ਼ਾਮਿਲ ਹੋ ਸਕਦਾ ਹੈ | ਯੂਨੀਅਨ ਨੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਦੌਰਾਨ ਵੀ ਸਰਕਾਰ ਖ਼ਿਲਾਫ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ | ਚੋਣ ਪ੍ਰਚਾਰ ਦੇ ਆਖ਼ਰੀ ਦਿਨ ਜ਼ਿਲ੍ਹਾ ਪੱਧਰ 'ਤੇ ਕਾਲੇ ਝੰਡਿਆਂ ਨਾਲ ਮੋਟਰਸਾਈਕਲ ਮਾਰਚ ਕੱਢੇ ਜਾਣਗੇ | ਵੋਟਾਂ ਦੇ ਦਿਨ ਕਲੈਰੀਕਲ ਕਰਮਚਾਰੀ ਕਾਲੇ ਬਿੱਲੇ ਲਾ ਕੇ ਚੋਣ ਡਿਊਟੀ ਕਰਨਗੇ ਅਤੇ ਹੋਰ ਜਥੇਬੰਦੀਆਂ ਨੂੰ ਵੀ ਇਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਵੇਗੀ | ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਸਬੰਧੀ ਸੂਬਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਜਾਣਕਾਰੀ ਦਿੱਤੀ | ਮੀਟਿੰਗ ਵਿਚ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਅਨੀਰੁਧ ਮੋਦਗਿਲ, ਪਿੱਪਲ ਸਿੰਘ ਸਿੱਧੂ ਫ਼ਿਰੋਜ਼ਪੁਰ, ਖੁਸ਼ਕਰਨਜੀਤ ਸਿੰਘ ਮੁਕਤਸਰ, ਅਮਿਤ ਅਰੋੜਾ ਸੂਬਾ ਵਧੀਕ ਜਨਰਲ ਸਕੱਤਰ, ਤੇਜਿੰਦਰ ਸਿੰਘ ਨੰਗਲ ਸੂਬਾ ਮੁੱਖ ਸਲਾਹਕਾਰ, ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਲਖਬੀਰ ਸਿੰਘ ਗਰੇਵਾਲ ਸੂਬਾ ਪ੍ਰਧਾਨ, ਵਿਨੋਦ ਸਾਗਰ ਸੂਬਾ ਪ੍ਰਧਾਨ, ਅਮਰਪ੍ਰੀਤ ਸਿੰਘ ਸੂਬਾ ਪ੍ਰਧਾਨ, ਯਾਦਵਿੰਦਰ ਸਿੰਘ ਪ੍ਰਧਾਨ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ, ਸੰਦੀਪ ਭੁੰਬਕ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਸੰਗਤ ਰਾਮ ਬਾਗੀ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਸੁਨੀਲ ਕੁਮਾਰ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ, ਗੁਰਚਰਨ ਸਿੰਘ ਪੰਧੇਰ ਜ਼ਿਲ੍ਹਾ ਜਨਰਲ ਸਕੱਤਰ ਲੁਧਿਆਣਾ, ਅਮਿਤ ਕਟੋਚ ਜ਼ਿਲ੍ਹਾ ਪ੍ਰਧਾਨ ਮੋਹਾਲੀ, ਗੁਰਵਿੰਦਰ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ, ਰਕੇਸ਼ ਕੁਮਾਰ ਅਤੇ ਸੁਨੀਲ ਕੁਮਾਰ ਆਦਿ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਨੇ ਰੋਇੰਗ ਵਿਚ ਰਾਜ ਪੱਧਰ 'ਤੇ ਸੋਨ ਅਤੇ ਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਿ... ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਪਏ ਨੌਜਵਾਨ ਨੂੰ ਕਰਵਾਇਆ ਹਸਪਤਾਲ ਦਾਖ਼ਲ
Ad Position 24