08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ <br/>

Ad Position 21
No active advertisement
ਅਜੀਤ ਡੈਸਕ 29-04-2026
ਰੁੱਖ ਮਨੁੱਖੀ ਜੀਵਨ ਦਾ ਅਹਿਮ ਹਿੱਸਾ-ਚੇਅਰਮੈਨ ਕੁਲਵੰਤ ਸਿੰਘ ਸੰਧੂ
ਕੋਟ ਈਸੇ ਖਾਂ, 28 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰਿਆਲੀ ਮੁਹਿੰਮ ਤਹਿਤ ਐਨ.ਸੀ.ਸੀ. ਦੀ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਰਨਲ ਸੁਨੀਲ ਕੁਮਾਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦਾ ਮਕਸਦ ਵਾਤਾਵਰਣ ਦੀ ਸੰਭਾਲ ਕਰਨ ਅਤੇ ਹਰਿਆਲੀ ਲਈ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਨੇ ਕੈਂਡਿਟਸ ਨੂੰ ਸੰਬੋਧਨ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਫ਼ਾਇਦਿਆਂ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ | ਸਕੂਲ ਮੈਨੇਜਮੈਂਟ ਤੇ ਵਿਦਿਆਰਥੀਆਂ ਵਲੋਂ ਸਾਂਝੇ ਉੱਦਮ ਨਾਲ ਬੂਟੇ ਲਗਾਏ ਗਏ | ਪਿ੍ੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਰਦੇ ਹੋਏ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਅਤੇ ਘਰ ਵਿਚ ਇਕ ਬੂਟਾ ਜ਼ਰੂਰੀ ਲਾਉਣਗੇ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨਗੇ | ਇਸ ਮੌਕੇ ਏ.ਐਨ.ਓ. ਸਿਮਰਨਜੀਤ ਕੌਰ ਅਤੇ ਮੈਡਮ ਯਾਦਵਿੰਦਰ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਨੇ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾਂ ਵਿਰੁੱਧ ਐਕਸੀਅਨ ਮੋਗਾ ਨੂੰ ਦਿੱਤਾ ਮੰਗ ਪੱਤਰ <br...
Ad Position 24