ਠੱਠੀ ਭਾਈ, 28 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸੰਜੇ ਪਵਾਰ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਆਈ. ਜਸਵਿੰਦਰ ਸਿੰਘ ਨੇ ਸੈਕਟਰ ਠੱਠੀ ਭਾਈ ਦੇ ਸਕੂਲਾਂ ਤੇ ਇਕਬਾਲ ਸਿੰਘ ਹੈਲਥ ਸੁਪਰਵਾਈਜ਼ਰ ਨੇ ਆਪੋ ਆਪਣੀ ਟੀਮ ਨਾਲ ਸੈਕਟਰ ਸਮਾਲਸਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਦੱਸਿਆ ਕਿ ਘਰਾਂ ਅੰਦਰ ਮੱਛਰ ਦਾ ਲਾਰਵਾ ਪੈਦਾ ਨਹੀਂ ਹੋਣ ਦੇਣਾ ਚਾਹੀਦਾ | ਇਸ ਸਮੇਂ ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਫ਼ਿਲਟਰ ਵਾਲਾ ਪਾਣੀ ਪੀਤਾ ਜਾਵੇ ਤੇ ਫ਼ਿਲਟਰ ਨਾ ਹੋਣ ਦੀ ਸੂਰਤ ਵਿਚ ਪਾਣੀ ਉਬਾਲ ਕੇ ਪੀਤਾ ਜਾਵੇ ਤਾਂ ਜੋ ਬਰਸਾਤੀ ਮੌਸਮ ਵਿਚ ਹੋਣ ਵਾਲਿਆਂ ਬਿਮਾਰੀਆਂ ਤੋਂ ਬਚਿਆਂ ਜਾ ਸਕੇ | ਇਸ ਸਮੇਂ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾ ਲਈ ਸੁਝਾਅ ਦਿੱਤੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ | ਇਸ ਸਮੇਂ ਹਰਪ੍ਰੀਤ ਕੌਰ, ਕੇਵਲ ਸਿੰਘ, ਐਲ.ਐਚ.ਵੀ. ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ ਹਾਜ਼ਰ ਸਨ |