08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਖ਼ਰੀਦ ਕੇਂਦਰਾਂ 'ਚ ਲਿਫ਼ਟਿੰਗ ਦੀ ਸਮੱਸਿਆ ਜਿਉਂ ਦੀ ਤਿਉਂ, ਆੜ੍ਹਤੀ ਅਤੇ ਮਜ਼ਦੂਰ ਵਰਗ ਚਿੰਤਤ <br/>

Ad Position 21
No active advertisement
ਅਜੀਤ ਡੈਸਕ 29-04-2026
ਠੱਠੀ ਭਾਈ, 28 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਇਲਾਕੇ ਦੇ ਪਿੰਡ ਠੱਠੀ ਭਾਈ ਅਤੇ ਸੇਖਾ ਕਲਾਂ ਦੇ ਸਰਕਾਰੀ ਖ਼ਰੀਦ ਕੇਂਦਰਾਂ ਵਿਚ ਖਰੀਦੀ ਹੋਈ ਕਣਕ ਦੀ ਲਿਫ਼ਟਿੰਗ ਦੀ ਸਮੱਸਿਆ ਹਾਲੇ ਵੀ ਜਿਉਂ ਦੀ ਤਿਉਂ ਬਣੀ ਹੋਈ ਹੈ | ਮੰਡੀਆਂ ਵਿਚ ਕਈ ਦਿਨਾਂ ਤੋਂ ਪਈ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਆੜ੍ਹਤੀ ਅਤੇ ਮਜ਼ਦੂਰ ਵਰਗ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਮੁਤਾਬਿਕ ਖ਼ਰੀਦ ਏਜੰਸੀਆਂ ਵਲੋਂ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਥਾਂ ਦੀ ਕਮੀ ਹੋ ਰਹੀ ਹੈ | ਆੜ੍ਹਤੀਆਂ ਨੇ ਦੱਸਿਆ ਕਿ ਜੇਕਰ ਜਲਦ ਲਿਫ਼ਟਿੰਗ ਨਾ ਹੋਈ ਤਾਂ ਮੌਸਮੀ ਤਬਦੀਲੀਆਂ ਕਾਰਨ ਅਨਾਜ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹੇਗਾ | ਮਜ਼ਦੂਰ ਵਰਗ ਨੇ ਵੀ ਆਪਣੀ ਪ੍ਰੇਸ਼ਾਨੀ ਜਤਾਉਂਦੇ ਹੋਏ ਕਿਹਾ ਕਿ ਲਿਫ਼ਟਿੰਗ ਰੁਕਣ ਨਾਲ ਉਨ੍ਹਾਂ ਨੂੰ ਰੋਜ਼ਗਾਰ ਵਿਚ ਘਾਟਾ ਆ ਰਿਹਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਅਤੇ ਸੰਬੰਧਿਤ ਵਿਭਾਗ ਤੁਰੰਤ ਇਸ ਸਮੱਸਿਆ ਦਾ ਹੱਲ ਕਰਨ ਤਾਂ ਜੋ ਮੰਡੀਆਂ ਵਿਚ ਪਏ ਅਨਾਜ ਦੀ ਸਹੀ ਸਮੇਂ ਚੁਕਾਈ ਹੋ ਸਕੇ | ਇਲਾਕਾ ਵਾਸੀਆਂ ਅਤੇ ਕਿਸਾਨਾਂ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਅਤੇ ਲਿਫ਼ਟਿੰਗ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਬਲਾਕ ਨਿਹਾਲ ਸਿੰਘ ਵਾਲਾ ਬਲਾਕ ਕਮੇਟੀ ਦਾ ਪੁਨਰਗਠਨ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ 1 ਨੂੰ -ਅਮਰਜੀਤ ਮਾਣੂੰਕੇ
Ad Position 24