08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬੀ.ਐਡ ਕਾਲਜ ਢੁੱਡੀਕੇ 'ਚ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਅਜੀਤਵਾਲ, 28 ਅਪ੍ਰੈਲ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਵਿਖੇ ਕਾਲਜ ਮੈਨੇਜਮੈਂਟ ਕਮੇਟੀ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਦੀ ਯੋਗ ਅਗਵਾਈ ਹੇਠ ਵਾਤਾਵਰਣ ਈਕੋ ਕਲੱਬ ਨੇ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਕਾਲਜ ਦੇ ਬੀ.ਐਡ, ਐਮ.ਐਡ ਅਤੇ ਈ.ਟੀ.ਟੀ. ਵਿਦਿਆਰਥੀਆਂ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਇਸ ਸਾਲ ਦੇ ਵਿਸ਼ਵ ਪੱਧਰੀ ਥੀਮ 'ਅਵਰ ਪਾਵਰ, ਅਵਰ ਪਲਾਂਟ' ਵਿਸ਼ੇ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ, ਪ੍ਰਦੂਸ਼ਣ ਨਿਯੰਤਰਨ ਅਤੇ ਸਾਫ਼ ਊਰਜਾ ਦੇ ਮਹੱਤਵ ਤੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸੰਦੇਸ਼ ਦਿੱਤਾ ਕਿ ਹਰ ਇੱਕ ਵਿਅਕਤੀ ਦੀ ਛੋਟੀ ਜਿਹੀ ਕੋਸ਼ਿਸ਼ ਵੱਡਾ ਬਦਲਾਅ ਲਿਆ ਸਕਦੀ ਹੈ | ਪ੍ਰਤੀਯੋਗਤਾ ਵਿਚ ਬੀ.ਐਡ ਸਮੈਸਟਰ ਦੂਜਾ ਦੇ ਕੁਲਦੀਪ ਸਿੰਘ ਨੇ ਪਹਿਲਾ ਸਥਾਨ, ਅਮਰਜੀਤ ਸਿੰਘ ਦੂਸਰਾ ਸਥਾਨ ਅਤੇ ਸਮੈਸਟਰ ਚੌਥਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਸੀ. ਪ੍ਰੋ. ਡਾ. ਅਜੇ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਧਰਤੀ ਦੀ ਰੱਖਿਆ ਸਿਰਫ਼ ਇਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਹੋਣਾ ਚਾਹੀਦਾ ਹੈ, ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ | ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਖੋਲ੍ਹੀ ਆਪ ਸਰਕਾਰ ਦੀ ਪੋਲ-ਸਨੀ ਗਿੱਲ <br/> ਅਗਲੀ ਖ਼ਬਰ ਬਾਘਾ ਪੁਰਾਣਾ 'ਤੇ ਕਬਾੜ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Ad Position 24