08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਖੋਲ੍ਹੀ ਆਪ ਸਰਕਾਰ ਦੀ ਪੋਲ-ਸਨੀ ਗਿੱਲ <br/>

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਆਪ ਸਰਕਾਰ ਦੀ ਸਰਪ੍ਰਸਤੀ ਹੇਠ ਬਿਜਲੀ ਵਿਭਾਗ ਵਲੋਂ ਲਗਾਏ ਜਾ ਰਹੇ ਲੰਮੇ ਕੱਟਾਂ ਨਾਲ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ ਅਤੇ ਇਨ੍ਹਾਂ ਕੱਟਾਂ ਤੋਂ ਦੁਖੀ ਲੋਕ ਹੁਣ ਆਪ ਸਰਕਾਰ ਨੂੰ ਕੋਸਦੇ ਨਜ਼ਰ ਆ ਰਹੇ ਹਨ ਜਦ ਕਿ ਇਸ ਨਾਲ ਛੋਟੇ ਤੋਂ ਲੈ ਕੇ ਵੱਡੇ ਕਾਰੋਬਾਰੀ ਛੋਟੀ ਵੱਡੀ ਇੰਡਸਟਰੀਜ਼ ਵੀ ਵੱਡੇ ਪੱਧਰ 'ਤੇ ਪ੍ਰਭਾਵਿਤ ਹੋ ਰਹੀ ਹੈ ਅਤੇ ਆਪ ਦਾ ਜਿਹੜਾ ਮੁੱਖ ਮੰਤਰੀ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਬਿਜਲੀ ਝਮਕਾ ਵੀ ਨਹੀਂ ਮਾਰੇਗੀ ਤੇ ਉਨ੍ਹਾਂ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਦੇ ਉਨ੍ਹਾਂ ਦਾਅਵਿਆਂ ਦੀ ਫ਼ੂਕ ਲੱਗ ਰਹੇ ਕੱਟਾਂ ਨੇ ਕੱਢ ਕੇ ਰੱਖ ਦਿੱਤੀ ਹੈ ਅਤੇ ਸਰਕਾਰ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਸਲ ਸੱਚ ਤਾਂ ਇਹ ਹੈ ਕਿ ਕੇਂਦਰ ਤੋਂ ਕਰਜ਼ਾ ਚੁੱਕ ਕੇ ਸਰਕਾਰ ਚਲਾਉਣ ਵਾਲਿਆਂ ਕੋਲ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਅਤੇ ਹੋਰ ਖ਼ਰਚਿਆਂ ਲਈ ਪੈਸੇ ਨਹੀਂ ਹਨ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਅੱਗੇ ਸਾਉਣੀ ਦੀ ਫ਼ਸਲ ਬੀਜਣ ਲਈ ਕਿਸਾਨ ਵਰਗ ਵੱਡੀ ਮੁਸ਼ਕਿਲ ਦਾ ਸਾਹਮਣਾ ਕਰੇਗਾ ਤੇ ਸਰਕਾਰ ਇਨ੍ਹਾਂ ਕੱਟਾਂ ਰਾਹੀਂ ਆਪਣੀ ਕਮਜ਼ੋਰੀ ਲੁਕਾ ਰਹੀ ਹੈ ਜਦ ਕਿ ਬਿਜਲੀ ਵਿਭਾਗ ਆਰਥਿਕ ਤੌਰ 'ਤੇ ਡਾਵਾਂਡੋਲ ਹੋ ਚੁੱਕਿਆ ਹੈ | ਸਨੀ ਗਿੱਲ ਨੇ ਕਿਹਾ ਕਿ ਇਨ੍ਹਾਂ ਲੱਗ ਰਹੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਮੁੱਚੇ ਪੰਜਾਬ ਵਿਚ 30 ਅਪ੍ਰੈਲ ਨੂੰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗਾ ਅਤੇ ਮੋਗਾ ਹਲਕੇ ਵਿਚ ਵੀ ਇਹ ਰੋਸ ਪ੍ਰਦਰਸ਼ਨ ਵੱਡੇ ਪੱਧਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਹੁਣ ਲੋਕਾਂ ਵਿਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਲੋਕ ਇਨ੍ਹਾਂ ਦੇ ਝੂਠੇ ਝਾਂਸਿਆਂ ਵਿਚ ਦੁਬਾਰਾ ਨਹੀਂ ਆਉਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਨੂੰ ਸਬਕ ਸਿਖਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ 'ਨਿਧਿ ਆਪਕੇ ਨਿਕਟ' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੀ.ਐਡ ਕਾਲਜ ਢੁੱਡੀਕੇ 'ਚ ਵਿਸ਼ਵ ਧਰਤੀ ਦਿਵਸ ਮਨਾਇਆ <br/>
Ad Position 24