08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਲੂਮਿੰਗ ਬਡਜ਼ ਸਕੂਲ ਵਿਚ 'ਨਿਧਿ ਆਪਕੇ ਨਿਕਟ' ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਮਜ਼ਦੂਰ ਤੇ ਰੋਜ਼ਗਾਰ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਤਹਿਤ 'ਨਿਧਿ ਆਪਕੇ ਨਿਕਟ' ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਕਰਮਚਾਰੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਸਿਹਤ ਇੰਨਸ਼ੋਰੈਂਸ ਸਕੀਮ ਬਾਰੇ ਜਾਣਕਾਰੀ ਦੇਣਾ ਸੀ | ਇਹ ਪ੍ਰੋਗਰਾਮ ਈ.ਐਸ.ਆਈ. ਅਤੇ ਈ.ਪੀ.ਐਫ.ਓ. ਵਿਭਾਗ ਵਲੋਂ ਸਾਂਝੇ ਤੌਰ 'ਤੇ ਹਰ ਮਹੀਨੇ ਦੀ 27 ਤਾਰੀਖ਼ ਨੂੰ ਹਰ ਜ਼ਿਲ੍ਹੇ ਵਿਚ ਕਰਵਾਇਆ ਜਾਂਦਾ ਹੈ | ਇਸ ਵਾਰ 27 ਅਪ੍ਰੈਲ ਨੂੰ ਇਸ ਪ੍ਰੋਗਰਾਮ ਲਈ ਬਲੂਮਿੰਗ ਬਡਜ਼ ਸਕੂਲ ਕੈਂਪਸ ਦੀ ਚੋਣ ਕੀਤੀ ਗਈ | ਇਸ ਮੌਕੇ ਈ.ਐਸ.ਆਈ. ਮੋਗਾ ਦੇ ਜ਼ਿਲ੍ਹਾ ਇੰਸਪੈਕਟਰ ਸਤਿੰਦਰ ਸਿੰਘ ਅਤੇ ਈ.ਪੀ.ਐਫ.ਓ. ਮੋਗਾ ਦਫ਼ਤਰ ਦੇ ਇੰਸਪੈਕਟਰ ਰਾਜਦੀਪ ਸਿੰਘ ਨੇ ਕਰਮਚਾਰੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪ੍ਰੋਗਰਾਮ ਦੌਰਾਨ ਰਾਹੁਲ ਛਾਬੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਪ੍ਰਬੰਧਕ ਹਰ ਕਰਮਚਾਰੀ ਦੇ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਨੂੰ ਸਰਕਾਰੀ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਜੋੜਦਾ ਹੈ | ਜ਼ਿਕਰਯੋਗ ਹੈ ਕਿ ਹੁਣ ਤੱਕ ਕਈ ਵਿਦਿਆਰਥੀਆਂ ਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਹਸਪਤਾਲਾਂ ਦੇ ਬਿੱਲਾਂ ਦਾ ਭੁਗਤਾਨ ਲੱਖਾਂ ਰੁਪਏ ਵਿਚ ਕੀਤਾ ਜਾ ਚੁੱਕਾ ਹੈ | ਇਸ ਦੌਰਾਨ ਸਕੂਲ ਦੀ ਪਿ੍ੰਸੀਪਲ ਡਾ. ਹਮੀਲੀਆ ਰਾਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਦੋਵੇਂ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਸੀ.ਈ.ਓ. ਰਾਹੁਲ ਛਾਬੜਾ ਅਤੇ ਐਡਵੋਕੇਟ ਅਰੁਨੇਸ਼ ਗੋਇਲ ਵੀ ਇਸ ਮੌਕੇ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਮੇਲਾ ਸਿੰਘ ਸੇਵਾ ਸੁਸਾਇਟੀ ਡਗਰੂ ਵਲੋਂ ਜਾਂਚ ਕੈਂਪ <br/> ਅਗਲੀ ਖ਼ਬਰ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਖੋਲ੍ਹੀ ਆਪ ਸਰਕਾਰ ਦੀ ਪੋਲ-ਸਨੀ ਗਿੱਲ <br/>
Ad Position 24