08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮੋਗਾ 'ਚ ਵੱਖ-ਵੱਖ ਪਾਰਟੀਆਂ ਦੇ ਲੋਕ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਭਾਰਤੀ ਜਨਤਾ ਪਾਰਟੀ ਪ੍ਰਤੀ ਵੱਧ ਰਿਹਾ ਜਨ ਸਮਰਥਨ ਹੁਣ ਸਾਫ਼ ਤੌਰ 'ਤੇ ਨਜ਼ਰ ਆਉਣ ਲੱਗ ਪਿਆ ਹੈ | ਅੱਜ ਦੁੱਨੇਕੇ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਚ ਹੋਏ ਇਕ ਪ੍ਰੋਗਰਾਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ | ਇਨ੍ਹਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਪਰਿਵਾਰ ਜਿਨ੍ਹਾਂ ਵਿਚ ਜਸਵੀਰ ਕੌਰ, ਹਰਪ੍ਰੀਤ ਕੌਰ, ਬਬੀਤਾ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਮਨ, ਮਨਪ੍ਰੀਤ ਗਗੜਾ, ਗੁਰਨਾਮ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਲਵਪ੍ਰੀਤ ਅਤੇ ਪ੍ਰਤੀਕ ਵਧਵਾ ਸ਼ਾਮਿਲ ਹਨ | ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਪਾਰਟੀ ਦੀ ਸਪੱਸ਼ਟ ਵਿਚਾਰਧਾਰਾ, ਪਾਰਦਰਸ਼ੀ ਨੀਤੀਆਂ ਅਤੇ ਕਾਰਕੁਨਾਂ ਨੂੰ ਬਰਾਬਰ ਮੌਕੇ ਦੇਣ ਦੀ ਸੰਸਕਿ੍ਤੀ ਨੇ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ, ਜ਼ਿਲ੍ਹਾ ਉਪ ਪ੍ਰਧਾਨ ਨਿਰਮਲ ਸਿੰਘ ਮੀਨੀਆ, ਜ਼ਿਲ੍ਹਾ ਮਹਾਂਮੰਤਰੀ ਰਾਜਪਾਲ ਠਾਕੁਰ, ਸਰਕਲ ਪ੍ਰਧਾਨ ਉਮਾਕਾਂਤ ਸਿੰਘ, ਸਰਕਲ ਪ੍ਰਧਾਨ ਅਮਿਤ ਗੁਪਤਾ, ਸਰਕਲ ਪ੍ਰਧਾਨ ਭੁਪਿੰਦਰ ਹੈਪੀ, ਕੁਲਵਿੰਦਰ ਕੌਰ, ਅਰਜੁਨ ਕੁਮਾਰ, ਅਮਨਦੀਪ ਕੌਰ ਲੰਢੇਕੇ ਆਦਿ ਹਾਜ਼ਰ ਸਨ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋਣਾ ਸਿਰਫ਼ ਇਕ ਰਸਮੀ ਕਾਰਵਾਈ ਨਹੀਂ, ਸਗੋਂ ਜ਼ਿੰਮੇਵਾਰੀ ਅਤੇ ਵਚਨਬੱਧਤਾ ਦਾ ਮਾਮਲਾ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ <br/> ਅਗਲੀ ਖ਼ਬਰ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸਫ਼ਾਈ ਸੇਵਕ ਯੂਨੀਅਨ ਵਲੋਂ ਕੰਮ ਛੱਡ ਹੜਤਾਲ ਕੀਤੀ ਜਾਵੇਗੀ <br/>
Ad Position 24