ਧਰਮਕੋਟ, 28 ਅਪ੍ਰੈਲ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਪਿ੍ੰਸੀਪਲ ਡਾ. ਮਾਨਵੀ ਅਗਰਵਾਲ ਡਾਇਰੈਕਟਰ ਲਵ ਗੋਇਲ ਅਤੇ ਜਨਰਲ ਸਕੱਤਰ ਸੁਰੇਸ਼ ਬਾਂਸਲ ਦੀ ਰਹਿਨੁਮਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੀਆਂ ਉਪਲਬਧੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਵਲੋਂ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿਚ ਉਨ੍ਹਾਂ ਨੇ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪੜ੍ਹਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੀ. ਕਾਮ ਵਿਚੋਂ ਪਹਿਲਾ ਸਥਾਨ ਨਵਕਿਰਨ ਕੌਰ, ਰਾਜਦੀਪ ਕੌਰ ਅਤੇ ਪ੍ਰਭਸੀਰਤ, ਦੂਜਾ ਸਥਾਨ ਖ਼ੁਸ਼ਦੀਪ ਕੌਰ ਨੇ ਤੀਜਾ ਹਰਗੁਰਪ੍ਰੀਤ ਕੌਰ ਨੇ ਹਾਸਲ ਕੀਤਾ | ਬੀ.ਐਸ.ਸੀ.ਆਈ.ਟੀ. ਵਿਚੋਂ ਪਹਿਲਾ ਸਥਾਨ ਨਵਜੋਤ ਕੌਰ ਦੂਜਾ ਕੰਨਣਜੀਤ ਕੌਰ ਅਤੇ ਤੀਜਾ ਬੱਬਲਪ੍ਰੀਤ ਕੌਰ ਨੇ ਹਾਸਲ ਕੀਤਾ | ਬੀ.ਏ. 'ਚੋਂ ਪਹਿਲਾ ਸਥਾਨ ਕੋਮਲਪ੍ਰੀਤ ਕੌਰ ਅਤੇ ਗੁਰਵਿੰਦਰ ਸਿੰਘ ਨੇ ਦੂਜਾ ਸਥਾਨ ਮਨਜੋਤ ਸਿੰਘ ਅਤੇ ਰੀਤਿਕਾ ਨੇ ਅਤੇ ਤੀਜਾ ਸਥਾਨ ਸਿਮਰਨ ਕੌਰ ਨੇ ਹਾਸਲ ਕੀਤਾ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨਾਂ ਦਾ ਮਨ ਮੋਹ ਲਿਆ | ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਸਾਰੇ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਸਮਾਰੋਹ ਭਵਿੱਖ ਵਿਚ ਵੀ ਕਰਵਾਉਣ ਦੀ ਗੱਲ ਕਹੀ ਗਈ | ਇਹ ਸਨਮਾਨ ਸਮਾਰੋਹ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਿਆ ਅਤੇ ਕਾਲਜ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ |