08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/>

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਬਜ਼ੁਰਗ ਨਿਵਾਸੀਆਂ ਦੀ ਤੰਦਰੁਸਤੀ ਦੀ ਜਾਂਚ ਕਰਨ ਤੇ ਸਿਹਤ ਜਾਂਚ ਕਰਵਾਉਣ ਲਈ ਮੋਗਾ ਦੇ ਸ਼ਿਵ ਕਿਰਪਾ ਬਿਰਧ ਆਸ਼ਰਮ ਦਾ ਦੌਰਾ ਕੀਤਾ | ਦੌਰੇ ਦੌਰਾਨ ਬਲੱਡ ਪ੍ਰੈਸ਼ਰ, ਸਰੀਰ ਦਾ ਤਾਪਮਾਨ ਤੇ ਨਬਜ਼ ਦੀ ਦਰ ਵਰਗੇ ਮਹੱਤਵਪੂਰਨ ਸੰਕੇਤਾਂ ਦੀ ਨਿਗਰਾਨੀ ਕਰਦੇ ਹੋਏ ਵਿਦਿਆਰਥੀਆਂ ਨੇ ਕੈਰਮ, ਲੂਡੋ, ਕਾਰਡ ਤੇ ਹੋਰ ਮਨੋਰੰਜਨ ਗਤੀਵਿਧੀਆਂ ਸਮੇਤ ਵੱਖ-ਵੱਖ ਖੇਡਾਂ ਖੇਡ ਕੇ ਉਨ੍ਹਾਂ ਨਾਲ ਸਮਾਂ ਬਿਤਾਇਆ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਅਜਿਹੇ ਦੌਰੇ ਸਿਰਫ਼ ਪੇਸ਼ੇਵਰ ਪਾਠਕ੍ਰਮ ਗਤੀਵਿਧੀਆਂ ਦਾ ਹਿੱਸਾ ਨਹੀਂ ਹਨ ਸਗੋਂ ਇਹ ਮਨੁੱਖੀ ਭਲਾਈ ਨੂੰ ਸਮਰਪਿਤ ਇਕ ਮਾਨਵਤਾਵਾਦੀ ਪਹਿਲਕਦਮੀ ਨੂੰ ਦਰਸਾਉਂਦੇ ਹਨ | ਇਹ ਦੌਰਾ ਕੋਆਰਡੀਨੇਟਰ ਕਰਿਸ਼ਮਾ ਅਗਰਵਾਲ ਤੇ ਨਵਨੀਸ਼ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ ਸੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਨੇ ਕਿਹਾ ਕਿ ਸੰਸਥਾ ਬਿਰਧ ਆਸ਼ਰਮ ਦੇ ਨਿਯਮਤ ਦੌਰੇ ਜਾਰੀ ਰੱਖੇਗੀ, ਇਹ ਯਕੀਨੀ ਬਣਾਉਣ ਲਈ ਕਿ ਕਾਲਜ ਦੇ ਵਿਦਿਆਰਥੀ ਬਜ਼ੁਰਗ ਨਿਵਾਸੀਆਂ ਨਾਲ ਜੁੜੇ ਰਹਿਣ | ਸਮਾਗਮ ਵਿਚ ਕਾਲਜ ਦੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 4 ਨਸ਼ਾ ਤਸਕਰ ਕਾਬੂ-0.15 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਕੁਸ਼ਤੀ ਅਖਾੜਾ ਫੂਲੇਵਾਲਾ ਨੂੰ ਗੁਰਪ੍ਰੀਤ ਕੈਨੇਡਾ ਵਲੋਂ 51 ਹਜ਼ਾਰ ਦੀ ਰਾਸ਼ੀ ਦਾਨ <br/>
Ad Position 24