08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਾਜਪਾ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਰੋਸ ਪ੍ਰਦਰਸ਼ਨ

Ad Position 21
No active advertisement
ਦਲ ਬਦਲੂ ਰਾਜ ਸਭਾ ਮੈਂਬਰਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਆਪ ਆਗੂ ਤੇ ਵਰਕਰ | ਅਜੀਤ ਤਸਵੀਰ <br/> 29-04-2026
ਮੋਗਾ, 28 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਪਾਲਾ ਬਦਲ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ | ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪੂਰੇ ਹਲਕੇ ਵਿਚੋਂ ਪਹੁੰਚੇ ਆਗੂਆਂ ਤੇ ਵਰਕਰਾਂ ਨੇ ਦਲ ਬਦਲੂਆਂ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ | ਉਨ੍ਹਾਂ ਨੇ ਆਪਣੇ ਹੱਥਾਂ ਵਿਚ ਮਾਟੋ ਲਿਖੇ ਪੇਪਰ ਫੜੇ ਹੋਏ ਸਨ ਜਿਨ੍ਹਾਂ ਉੱਪਰ ਦਲ ਬਦਲੂਆਂ ਲਈ ਪੰਜਾਬ ਦੇ ਗ਼ੱਦਾਰ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਰਗੇ ਤਿੱਖੇ ਨਾਅਰੇ ਲਿਖੇ ਹੋਏ ਸਨ | ਇਸ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸੱਚੇ ਸੁੱਚੇ ਨੇਤਾਵਾਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ ਕਿ ਲੋਕ ਫ਼ਤਵੇ ਦਾ ਸਤਿਕਾਰ ਕਰਨ | ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿਤਾਂ ਨੂੰ ਪਰਨਾਈ ਹੋਈ ਪਾਰਟੀ ਹੈ | ਅਸੀਂ ਲੋਕਾਂ ਦੀਆਂ ਸਮੱਸਿਆਵਾਂ ਤੇ ਮਸਲੇ ਹੱਲ ਕਰਨ ਲਈ ਪ੍ਰਤੀਬੱਧ ਹਾਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਗੁਰਮੇਲ ਸਿੰਘ ਮੱਦੋਕੇ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਕਿਲੀ ਚਾਹਲਾਂ, ਜਸਦੀਪ ਸਿੰਘ ਗੈਰੀ ਸਰਪੰਚ ਢੁੱਡੀਕੇ, ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ, ਬਲਾਕ ਸੰਮਤੀ ਮੈਂਬਰ ਜੱਸੀ ਰਾਮੂੰਵਾਲਾ, ਗੁਰਵਿੰਦਰ ਸਿੰਘ ਸਰਪੰਚ ਰਾਮੂੰਵਾਲਾ, ਹਰਜੀਤ ਸਿੰਘ ਸਰਪੰਚ ਮੀਨੀਆਂ, ਅੰਮਿ੍ਤਪਾਲ ਸਿੰਘ ਖ਼ਾਲਸਾ, ਸੁਖਦੀਪ ਸਿੰਘ ਸਰਪੰਚ ਭਾਗੀਕੇ, ਜਸਵੰਤ ਸਿੰਘ ਮਧੇਕੇ, ਬੀਰਾ ਸਿੰਘ ਮਧੇਕੇ, ਸਤਪਾਲ ਸਿੰਘ ਭੋਲਾ, ਜਗਤਾਰ ਸਿੰਘ ਸਰਪੰਚ ਬੁੱਟਰ, ਅਮਰੀਕ ਸਿੰਘ ਲੋਪੋ, ਗੋਰਾ ਸਿੰਘ ਲੋਪੋ, ਬਲਜਿੰਦਰ ਸਿੰਘ ਲੋਪੋ, ਬਰਿੰਦਰ ਸਿੰਘ ਬਿਲਾਸਪੁਰ, ਬਲਾਕ ਪ੍ਰਧਾਨ ਜਸਵਿੰਦਰ ਕੁਮਾਰ ਟੀਨੂੰ, ਜਗਸੀਰ ਸਿੰਘ ਸੀਰਾ ਯੂਥ ਪ੍ਰਧਾਨ, ਹਰਜੀਤ ਸਿੰਘ ਲੋਪੋ, ਰਣਜੀਤ ਸਿੰਘ ਲੋਪੋ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਨੇੜੇ ਐਨਰਜੀ ਡਿ੍ੰਕਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਅਗਲੀ ਖ਼ਬਰ ਵਿਸ਼ਵ ਰਾਜਪੂਤ ਭਾਈਚਾਰੇ ਦੇ ਕੌਮੀ ਪ੍ਰਧਾਨ ਦਾ ਭਰਵਾਂ ਸਵਾਗਤ <br/>
Ad Position 24