03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਈ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ)-ਮਿਊਾਸੀਪਲ ਇੰਪਲਾਈਜ਼ ਫੈੱਡਰੇਸ਼ਨ ਨਗਰ ਨਿਗਮ, ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜ਼ਦੂਰ ਦਿਵਸ ਮੌਕੇ ਪ੍ਰਧਾਨ ਜਸਵੀਰ ਸਿੰਘ ਗਿੱਲ ਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸ਼ਿਕਾਗੋ ਵਿਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕਰਦੇ ਹੋਏ ਸਮੂਹ ਜਥੇਬੰਦੀ ਦੇ ਆਗੂਆਂ ਵਲੋਂ 2 ਮਿੰਟ ਦਾ ਮੌਨ ਰੱਖਿਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਰਤੀ ਕਾਮਿਆਂ ਨੂੰ ਕਿਹਾ ਕਿ ਸ਼ਿਕਾਗੋ ਵਿਚ ਜਿਹੜੇ ਸ਼ਹੀਦ ਹੋਏ ਉਨ੍ਹਾਂ ਕਿਰਤੀ ਕਾਮਿਆਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਵਾਸਤੇ ਆਪਣੇ ਬੱਚਿਆਂ ਦੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਕਿਉਂਕਿ ਉਸ ਵੇਲੇ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਅਤੇ ਦੱਬੇ-ਕੁਚਲੇ ਲੋਕਾਂ ਤੋਂ 18-18 ਘੰਟੇ ਕੰਮ ਲਿਆ ਜਾਂਦਾ ਸੀ, ਜਿਸ ਦਾ ਉਨ੍ਹਾਂ ਮਜ਼ਦੂਰਾਂ ਨੇ ਵਿਰੋਧ ਕੀਤਾ ਅਤੇ ਅੱਜ ਉਨ੍ਹਾਂ ਦੀਆਂ ਕੁਰਬਾਨੀਆਂ ਦੇ ਸਦਕਾ ਅੱਜ ਦੇ ਸਮੇਂ ਵਿਚ ਅਸੀਂ 8 ਘੰਟੇ ਕੰਮ ਕਰਦੇ ਹਾਂ | ਸਾਨੂੰ ਜ਼ਰੂਰਤ ਹੈ, ਅੱਜ ਦੇ ਸਮੇਂ ਵਿਚ ਅਸੀ ਆਪਣੇ ਹੱਕਾਂ ਅਤੇ ਮੰਗਾਂ ਦੇ ਪ੍ਰਤੀ ਗੰਭੀਰ ਹੋਈਏ ਤਾਂ ਜੋ ਇਨ੍ਹਾਂ ਸਰਕਾਰਾਂ ਤੋਂ ਆਪਣੇ ਬਣਦੇ ਹੱਕ ਲੈ ਸਕੀਏ | ਇਸ ਮੌਕੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਵਿੱਕੀ ਬਹਤ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੰਬੜ, ਜਨਰਲ ਸਕੱਤਰ ਵਿਸ਼ਵਾਨਾਥ ਜੈਨੀ, ਚੀਫ਼ ਸਕੱਤਰ ਰਵੀ ਸਾਰਵਾਣ, ਚੇਅਰਮੈਨ ਰਜਿੰਦਰ ਗੰਗੂ, ਆਫ਼ੀਸਰ ਯੂਨੀਅਨ ਦੇ ਪ੍ਰਧਾਨ ਰਵੀ ਚਾਂਵਰੀਆ, ਬੇਲਦਾਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਵਾਟਰ ਸਪਲਾਈ ਯੂਨੀਅਨ ਦੇ ਜਨਰਲ ਸਕੱਤਰ ਕਰਮ ਸਿੰਘ, ਸੇਵਕ ਰਾਮ ਸੈਨੇਟਰੀ ਇੰਸਪੈਕਟਰ ਲੁਧਿਆਣਾ, ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਜਨਰਲ ਸਕੱਤਰ, ਮਜ਼ਦੂਰ ਇੰਟਕ ਪ੍ਰਧਾਨ ਐਡਵੋਕੇਟ ਵਿਜੈ ਧੀਰ, ਨੌਜਵਾਨ ਸਭਾ ਤੋਂ ਕਰਮਜੀਤ ਸਿੰਘ ਮਾਣੰੂਕੇ, ਕਲਾਸ ਫੋਰ ਯੂਨੀਅਨ ਸਿਵਲ ਹਸਪਤਾਲ ਦੇ ਪ੍ਰਧਾਨ ਚਮਨ ਲਾਲ ਸੰਗੇਲੀਆ, ਵਾਲਮੀਕਿ ਮਜ਼੍ਹਬੀ ਸਿੰਘ ਮਹਾਂਸਭਾ ਦੇ ਚੇਅਰਮੈਨ ਜਗਤਾਰ ਸਿੰਘ ਮਖੂ, ਸਾਬਕਾ ਪ੍ਰਧਾਨ ਸਤਪਾਲ ਅੰਜਾਨ, ਰਿਟਾਇਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਕਿਸ਼ਨ ਬਹਤ, ਸੀਨੀਅਰ ਆਗੂ ਮਦਨ ਲਾਲ ਬੋਹਤ, ਜਗਦੀਸ਼ ਚਾਂਵਰੀਆ, ਸਤਪਾਲ ਚਾਂਵਰੀਆ, ਪ੍ਰਧਾਨ ਰਘੂਵੀਰ ਅਨਾਰਿਆ, ਵਾਲਮੀਕਿ ਸਭਾ ਦੇ ਪ੍ਰਧਾਨ ਹੈਪੀ ਚੱਬੜ, ਕੁਲਵੰਤ ਬੇਹਤ ਮੇਟ ਰਾਜ ਕੁਮਾਰ ਮੈਟ, ਸੰਨੀ ਪਾਨਤਮੋਲੀ, ਸੋਨੀ ਚਾਂਵਰੀਆ ਅਤੇ ਵੱਡੀ ਗਿਣਤੀ 'ਚ ਮੁਲਾਜ਼ਮ ਸਾਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਰੋੜਾ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 49 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸੰਤੁਲਿਤ ਖ਼ਾਦ ਦੀ ਵਰਤੋਂ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ
Ad Position 24