03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਇਕਾ ਅਰੋੜਾ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 49 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਮੋਗਾ, 1 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਬੇਦੀ ਨਗਰ ਵਾਰਡ ਨੰਬਰ 10 ਵਿਚ ਕੌਂਸਲਰ ਵਿਕਰਮਜੀਤ ਸਿੰਘ ਘਾਤੀ ਦੇ ਯਤਨਾਂ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੇ ਕੀਤਾ | ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਵਾਰਡ ਦਾ ਦੌਰਾ ਕਰਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸਨਮਾਨ ਕੀਤਾ ਅਤੇ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਹਰ ਵਾਰਡ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰਾਂਟਾਂ ਦੀ ਪ੍ਰਵਾਨਗੀ ਤੋਂ ਬਾਅਦ ਮੋਗਾ ਸ਼ਹਿਰ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਵਿਕਾਸ ਗਤੀਵਿਧੀਆਂ ਇਸ ਸਮੇਂ ਸਾਰੇ ਵਾਰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਜ਼ੋਰਾਂ 'ਤੇ ਹਨ | ਉਨ੍ਹਾਂ ਨੇ ਵਸਨੀਕਾਂ ਨੂੰ ਅੱਗੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਇਸ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ | ਇਸ ਮੌਕੇ ਵਾਰਡ ਨਿਵਾਸੀਆਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀਆਂ ਗਲੀਆਂ ਨੂੰ ਵਧੇਰੇ ਸੁਹਜ ਅਤੇ ਸੁਵਿਧਾਜਨਕ ਬਣਾਏਗਾ, ਜਿਸ ਨਾਲ ਆਵਾਜਾਈ ਅਤੇ ਆਉਣ-ਜਾਣ ਨੂੰ ਆਸਾਨ ਬਣਾਇਆ ਜਾਵੇਗਾ | ਕੌਂਸਲਰ ਵਿਕਰਮਜੀਤ ਸਿੰਘ ਘਾਤੀ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਨੇ ਮੋਗਾ ਸ਼ਹਿਰ 'ਚ ਭਗਵਾਨ ਵਾਲਮੀਕਿ ਚੌਕ ਦੀ ਮੰਗ ਨੂੰ ਲੈ ਕੇ ਵਿਧਾਇਕਾ ਡਾ. ਅਰੋੜਾ ਨੂੰ ਮੰਗ ਪੱਤਰ ਸੌਂਪਿਆ... ਅਗਲੀ ਖ਼ਬਰ ਮਈ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
Ad Position 24