ਕੋਟ ਈਸੇ ਖਾਂ, 1 ਮਈ (ਗੁਰਮੀਤ ਸਿੰਘ ਖਾਲਸਾ)-ਧਰਮਕੋਟ ਹਲਕੇ ਵਿਚ ਨਸ਼ੇ ਨਾਲ ਸੰਬੰਧਿਤ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਛਲੇ ਹਫਤੇ 'ਚ ਹੀ ਤਿੰਨ ਨੌਜਵਾਨਾਂ ਦੀ ਮÏਤ ਹੋ ਗਈ¢ ਇਹ ਸ਼ਬਦ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਮਿ੍ਤਕ ਨੌਜਵਾਨਾਂ ਵਿਚੋਂ ਇਕ ਸਥਾਨਕ ਧਰਮਕੋਟ ਰੋਡ ਤੇ ਦੋ ਨੌਜਵਾਨ ਸੁੰਦਰ ਨਗਰ ਕੋਟ ਈਸੇ ਖਾਂ ਨਾਲ ਸੰਬੰਧਿਤ ਸਨ¢ ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ਨੇ ਨੇੜਲੇ ਪਿੰਡਾਂ ਤੋਂ 'ਚਿੱਟਾ' ਨਸ਼ੀਲਾ ਪਦਾਰਥ ਲਿਆ ਕੇ ਉਸ ਨੂੰ ਟੀਕੇ ਦੇ ਰੂਪ ਵਿਚ ਲਗਾਇਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ¢ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਦੱਸਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਨੌਜਵਾਨ ਇਸੇ ਹਲਕੇ 'ਚ ਹੀ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਤੇ ਸਰਕਾਰਾਂ ਵਲੋਂ ਨਸ਼ੇ ਨਾਲ ਮਰਨ ਵਾਲੇ ਨੌਜਵਾਨਾਂ ਦੇ ਕਈ ਮਾਮਲਿਆਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਦਬਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ ਤੇ ਕਈ ਵਾਰ ਮਰਨ ਵਾਲੇ ਨੌਜਵਾਨਾਂ ਦੇ ਪਰਿਵਾਰ ਦੇ ਜੀਅ ਵੀ ਮਜਬੂਰੀ ਵੱਸ ਇਹ ਗੱਲਾਂ ਜ਼ਾਹਿਰ ਨਹੀਂ ਕਰਦੇ¢ ਉਨ੍ਹਾਂ ਕਿਹਾ ਕਿ ਤਿੰਨ ਨੌਜਵਾਨਾਂ ਦੀ ਮੌਤ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਫੂਕ ਨਿਕਲ ਚੁੱਕੀ ਹੈ ¢ ਇਸ ਦੇ ਨਾਲ ਹੀ ਉਨ੍ਹਾਂ ਨੇ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਲੋਕ ਡਰ ਦੇ ਮਾਹੌਲ ਵਿਚ ਜਿਉਣ ਲਈ ਮਜਬੂਰ ਹਨ¢