ਧਰਮਕੋਟ, 1 ਮਈ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਵਿਚਮਜ਼ਦੂਰ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਭ ਨੂੰ ਮਜ਼ਦੂਰ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ¢ ਪਿ੍ੰਸੀਪਲ ਮਨੀਸ਼ਾ ਕੌਸ਼ਿਕ ਨੇ ਮਜ਼ਦੂਰ ਦਿਵਸ ਨੂੰ ਕੇਂਦਰ ਵਿਚ ਰੱਖਦਿਆਂ ਬੱਚਿਆਂ ਨੂੰ ਮਜ਼ਦੂਰਾਂ ਵਲੋਂ ਸਰਕਾਰਾਂ ਨਾਲ ਕੀਤੇ ਗਏ ਸੰਘਰਸ਼ ਬਾਰੇ ਦੱਸਿਆ ਅਤੇ ਆਪਣੇ ਹੱਥਾਂ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਬੱਚਿਆਂ ਵਲੋਂ ਮਜ਼ਦੂਰ ਦਿਵਸ ਸੰਬੰਧੀ ਸੰਦੇਸ਼ ਭਰਪੂਰ ਕੋਰਿਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ ਗਏ¢ ਇਸ ਤੋਂ ਇਲਾਵਾ ਚਾਰਟ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ¢ ਇਸ ਮੌਕੇ ਸਕੂਲ ਪਿੰ੍ਰਸੀਪਲ ਵਲੋਂ ਸਫਾਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ¢ ਇਸ ਸਮੇਂ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ |