02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਨੈਸ਼ਨਲ ਪਿ੍ੰਸੀਪਲ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਫਤਿਹਗੜ੍ਹ ਪੰਜਤੂਰ, 1 ਮਈ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਦੀ ਦੇਖ-ਰੇਖ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਨੈਸ਼ਨਲ ਪਿ੍ੰਸੀਪਲ ਦਿਵਸ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਦੇ ਪਿ੍ੰ. ਅਮਰਦੀਪ ਸਿੰਘ ਦਾ ਧੰਨਵਾਦ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਾਰਡ ਵੀ ਬਣਾਏ¢ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿਚ ਪਿ੍ੰਸੀਪਲਾਂ ਦੇ ਸਨਮਾਨ ਲਈ 1 ਮਈ ਨੂੰ ਨੈਸ਼ਨਲ ਪਿ੍ੰਸੀਪਲ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਸਕੂਲ ਪਿ੍ੰ. ਅਮਰਦੀਪ ਸਿੰਘ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਦੇਖ-ਰੇਖ ਵਿੱਚ ਸ੍ਰੀ ਹੇਮਕੁੰਟ ਸਾਹਿਬ ਸਕੂਲ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ¢ ਅੰਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਿ੍ੰਸੀਪਲ ਅਮਰਦੀਪ ਸਿੰਘ ਨੂੰ ਪਿਆਰ ਅਤੇ ਸਤਿਕਾਰ ਵਜੋਂ ਕਾਰਡ ਅਤੇ ਗੁਲਦਸਤੇ ਦੇ ਕੇ ਸਨਮਾਨਿਤ ਵੀ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਵਿਚ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਆਕਸਫੋਰਡ ਸੰਸਥਾ ਦੀ ਵਿਦਿਆਰਥਣ ਰਹਿ ਚੁੱਕੀ ਡਾ. ਸਾਕਸ਼ੀ ਗਰਗ ਨੇ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਕਰਵਾਇਆ ਨਾਂਅ...
Ad Position 24