ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਆਈਲਟਸ ਵਿਚੋਂ ਹਾਸਿਲ ਕੀਤੇ 6 ਬੈਂਡ

Ad Position 21
No active advertisement
ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਆਈਲਟਸ ਕਲਾਸਾਂ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ 6 ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਹੀ ਸਾਡੀ ਪਹਿਚਾਣ-ਸਾਹਿਤਕਾਰ ਵਿਵੇਕ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਮੋਗਾ ਨੇ ਸਿੱਖਿਆ ਦੇ ਖੇਤਰ 'ਚ ਅਹਿਮ ਪ੍ਰਾਪਤੀਆਂ ਹਾਸਿਲ ਕਰ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
Ad Position 24
No active advertisement