ਮੋਗਾ, 2 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਡੀ. ਐਸ. ਪੀ. ਸਿਟੀ ਜਤਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਨਛੱਤਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦÏਰਾਨ ਬੱਸ ਸਟੈਂਡ ਮੋਗਾ ਕੋਲ ਮÏਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਇੰਦਰਾ ਕਲੋਨੀ ਅਤੇ ਸ਼ਿਵਮ ਕੁਮਾਰ ਸ਼ਰਮਾ ਪੁੱਤਰ ਵਿਜੇ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਅÏਰਤਾਂ ਕੋਲੋਂ ਪਰਸ ਖੋਹਣ ਦੇ ਆਦੀ ਹਨ ਤੇ ਉਹ ਪਰਸ ਖੋਹਣ ਦੀ ਤਾਕ ਵਿਚ ਬੱਸ ਸਟੈਂਡ ਮੋਗਾ ਖੜ੍ਹੇ ਹਨ¢ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ ਮੌਕੇ 'ਤੇ ਗਿ੍ਫਤਾਰ ਕਰ ਲਿਆ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਤਿੰਨ ਖਾਲੀ ਜੈਂਟਸ ਪਰਸ ਵੀ ਬਰਾਮਦ ਹੋਏ ਅਤੇ ਉਨ੍ਹਾਂ ਖਿਲਾਫ ਥਾਣਾ ਸਿਟੀ ਮੋਗਾ ਵਿਚ ਅਧੀਨ ਧਾਰਾ 303(2) 217(2) ਬੀ. ਐਨ. ਐਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ¢ ਇਸ ਸਬੰਧੀ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ¢ ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਹ ਆਪਣੇ ਸਮਾਨ ਦੀ ਸੰਭਾਲ ਕਰਨ ਅਤੇ ਸ਼ੱਕੀ ਵਿਅਕਤੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਸ਼ਰਾਰਤੀ ਅਨਸਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ¢