ਅਜੀਤਵਾਲ, 2 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਚੰਡੀਗੜ੍ਹ ਵਲੋਂ ਐਲਾਨੇ ਗਏ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ¢ ਇਨ੍ਹਾਂ ਵਿਦਿਆਰਥੀਆਂ 'ਚ ਸ਼ਰਨਜੀਤ ਸਿੰਘ ਨੇ ਜ਼ਿਲੇ੍ਹ ਵਿਚੋਂ ਪਹਿਲਾ, ਸ਼ਰਨਜੋਤ ਸਿੰਘ ਨੇ ਦੂਸਰਾ ਅਤੇ ਗੁਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਸਥਾਨ ਹਾਸਲ ਕੀਤਾ¢ ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ, ਆਪਣੀ ਪੜ੍ਹਾਈ ਲਈ ਸਮੇਂ ਦੀ ਵੰਡ ਕਰਕੇ ਲਗਾਤਾਰਤਾ ਨੂੰ ਅਪਣਾਉਣ ਅਤੇ ਦੂਸਰੇ ਵਿਦਿਆਰਥੀਆਂ ਲਈ ਵੀ ਉਤਸ਼ਾਹ ਉਤਪਨ ਕਰਨ ਲਈ ਪ੍ਰੇਰਿਆ¢ ਇਸ ਮੌਕੇ ਵਿਭਾਗੀ ਮੁਖੀ ਤੇਜਪ੍ਰੀਤ ਸਿੰਘ ਅਤੇ ਅੰਕੁਰ ਗੁਪਤਾ ਨੇ ਦੱਸਿਆ ਕਿ ਕਾਲਜ ਵਿਦਿਆਰਥੀ ਦੇਸ਼ਾਂ ਵਿਦੇਸ਼ਾਂ ਵਿਚ ਉੱਤਮ ਰੁਜ਼ਗਾਰ ਪ੍ਰਾਪਤੀ ਕਰਨ ਦੇ ਨਾਲ-ਨਾਲ ਆਪਣੇ ਕੰਮ ਸ਼ੁਰੂ ਕਰਕੇ ਸੰਤੁਸ਼ਟ ਜੀਵਨ ਦਾ ਨਿਰਬਾਹ ਕਰ ਰਹੇ ਹਨ¢