ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦੀ ਖ਼ੁਸ਼ੀ ਵਿਚ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਇਲਾਕੇ ਦੀ ਉਹ ਨਾਮਵਰ ਸੰਸਥਾ ਹੈ, ਜਿਸ ਦੇ ਵਿਦਿਆਰਥੀ ਹਰ ਸਾਲ ਨਤੀਜਿਆਂ ਵਿਚ ਇਕ ਨਵਾਂ ਰਿਕਾਰਡ ਬਣਾ ਰਹੇ ਹਨ | ਬਾਰ੍ਹਵੀਂ ਜਮਾਤ ਦੇ ਨਤੀਜੇ ਸੌ ਫ਼ੀਸਦੀ ਰਹੇ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਅਧੀਨ ਵਧੀਆ ਅੰਕ ਹਾਸਲ ਕੀਤੇ ਜਿਨ੍ਹਾਂ ਵਿਚੋਂ 20 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਉੱਪਰ, 42 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਉੱਪਰ ਅਤੇ 57 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | 120 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਰਹਿ ਕੇ 12ਵੀਂ ਜਮਾਤ ਪਾਸ ਕੀਤੀ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਨਾਨ ਮੈਡੀਕਲ ਦੀ ਵਿਦਿਆਰਥਣ ਨੂਰਕਮਲ ਪੁੱਤਰੀ ਗਗਨਦੀਪ ਸਿੰਘ ਡਰੋਲੀ ਭਾਈ ਨੇ 98.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਹਸਮੀਤ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਮੁਦਕੀ ਨੇ ਆਰਟਸ ਵਿਚੋਂ 96 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ, ਮੋਹਿਤ ਕੁਮਾਰ ਪੁੱਤਰ ਰਾਜੇਸ਼ ਕੁਮਾਰ ਤਲਵੰਡੀ ਭਾਈ ਨੇ 95.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਹ ਵਿਦਿਆਰਥੀ ਨਾਨ-ਮੈਡੀਕਲ ਗਰੁੱਪ ਦੇ ਹਨ | ਇਸ ਵਾਰ ਵੀ 12ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਲਈ ਇਹ ਬੜੇ ਗੌਰਵ ਦੀ ਗੱਲ ਹੈ ਕਿ ਨੂਰਕਮਲ ਨੇ 98.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਨਾ ਸਿਰਫ਼ ਸਕੂਲ ਵਿਚੋਂ, ਸਗੋਂ ਇਲਾਕੇ ਦੇ ਸਾਰੇ ਸਕੂਲਾਂ ਵਿਚੋਂ ਵਧੀਆ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਸਫਲਤਾ ਦੀ ਖ਼ੁਸ਼ੀ ਨੂੰ ਸਾਂਝਾ ਕਰਨ ਅਤੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਕੂਲ ਵਲੋਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਪਿ੍ੰਸੀਪਲ ਵੇਦ ਪ੍ਰਕਾਸ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਵਿਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵੱਖ-ਵੱਖ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਸਕੂਲ ਦਾ ਸਮੂਹ ਸਟਾਫ਼ ਸ਼ਾਮਿਲ ਹੋਇਆ | ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਦਾ ਇਹ ਪੜਾਅ ਬਹੁਤ ਮਹੱਤਵਪੂਰਨ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਸੀ | ਸਾਰਿਆਂ ਨੇ ਮਿਲ ਕੇ ਇਸ ਖ਼ੁਸ਼ੀ ਦੇ ਮੌਕੇ ਦਾ ਅਨੰਦ ਮਾਣਿਆ | ਮਾਪਿਆਂ ਨੇ ਸਕੂਲ ਦੇ ਵਧੀਆ ਵਿੱਦਿਅਕ ਮਾਹੌਲ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਸਮਾਗਮ ਦੇ ਅੰਤ ਵਿਚ ਚੇਅਰਮੈਨ ਜਸਵੀਰ ਸਿੰਘ ਅਤੇ ਪਿ੍ੰਸੀਪਲ ਵੇਦ ਪ੍ਰਕਾਸ਼ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਤਮ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਜੀਵਨਪਾਲ ਸਿੰਘ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਮਜ਼ਦੂਰਾਂ ਲਈ ਇਕ ਵਿਸ਼ਾਲ ਸਨਮਾਨ ਸਮਾਰੋਹ
Ad Position 24
No active advertisement