ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਮੁੱਖ ਸਲਾਹਕਾਰ ਮੈਡਮ ਹਰਪ੍ਰੀਤ ਕੌਰ, ਪਿ੍ੰਸੀਪਲ ਮੈਡਮ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਅਤੇ ਕੋਆਰਡੀਨੇਟਰ ਜਸਪ੍ਰੀਤ ਕੌਰ, ਰੋਮਿਲਾ ਸੂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨੋ ਬੈਗ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਕਿਤਾਬਾਂ ਦੇ ਭਾਰ ਤੋਂ ਹਟ ਕੇ ਬੱਚਿਆਂ ਲਈ ਇੰਟਰ-ਹਾਊਸ ਖੇਡ ਮੁਕਾਬਲੇ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਜੋਸ਼ ਨਾਲ ਹਿੱਸਾ ਲਿਆ | ਨੰਨ੍ਹੇ ਮੁੰਨੇ ਬੱਚਿਆਂ ਲਈ ਸਕੂਲ ਵਿਚ ਰਚਨਾਤਮਿਕ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਨਰਸਰੀ ਕਲਾਸ ਦੇ ਬੱਚਿਆਂ ਨੇ ਹੈਂਡ ਪਿ੍ੰਟਿੰਗ ਗਤੀਵਿਧੀ ਵਿਚ ਭਾਗ ਲਿਆ ਤੇ ਰੰਗਾਂ ਨਾਲ ਸੁੰਦਰ ਛਾਪਾਂ ਬਣਾਈਆਂ | ਇਸ ਦੇ ਨਾਲ ਬਾਲ ਪਾਸਿੰਗ ਗੇਮ ਰਾਹੀਂ ਬੱਚਿਆਂ ਵਿਚ ਟੀਮ ਵਰਕ ਤੇ ਸਹਿਯੋਗ ਦੀ ਭਾਵਨਾ ਨੂੰ ੂ ਮਜ਼ਬੂਤ ਕੀਤਾ ਗਿਆ | ਐਲ.ਕੇ.ਜੀ. ਦੇ ਵਿਦਿਆਰਥੀਆਂ ਲਈ ਆਰਟ ਇੰਟੀਗ੍ਰੇਸ਼ਨ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਕਾਗ਼ਜ਼ ਦੇ ਪੱਖੇ ਬਣਾ ਕੇ ਆਪਣੀ ਰਚਨਾਤਮਿਕ ਕਲਾ ਦਾ ਪ੍ਰਦਰਸ਼ਨ ਕੀਤਾ | ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਆਰਟ ਇੰਟੀਗ੍ਰੇਸ਼ਨ ਗਤੀਵਿਧੀ ਤੇ ਕਰਾਫ਼ਟ ਗਤੀਵਿਧੀ ਅਧੀਨ ਕਾਗ਼ਜ਼ ਦੀਆਂ ਕਿਸ਼ਤੀਆਂ ਬਣਾਈਆਂ | ਦੂਜੀ ਕਲਾਸ ਦੇ ਬੱਚਿਆਂ ਨੇ ਵੀ ਖੇਡਾਂ ਤੇ ਕਾਗ਼ਜ਼ੀ ਕਲਾ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਰਚਨਾਤਮਿਕ ਹੁਨਰ, ਆਤਮ ਵਿਸ਼ਵਾਸ ਅਤੇ ਸਾਂਝੇ ਤੌਰ 'ਤੇ ਕੰਮ ਕਰਨ ਦੀ ਯੋਗਤਾ ਵਿਚ ਵਾਧਾ ਹੋਇਆ | ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ 100 ਮੀਟਰ ਬਾਲ ਦੌੜ ਕਰਵਾਈ ਗਈ | ਨੋ ਬੈਗ ਡੇ ਮੌਕੇ ਕਰਵਾਏ ਗਏ ਇੰਟਰ ਹਾਊਸ ਖੇਡ ਮੁਕਾਬਲੇ ਡੀ.ਪੀ. ਨੀਲਮ ਸ਼ਰਮਾ, ਗੁਰਪ੍ਰੀਤ ਸਿੰਘ ਅਤੇ ਸੁਖਜਿੰਦਰ ਸਿੰਘ ਦੀ ਅਗਵਾਈ ਅਤੇ ਮਿਹਨਤ ਸਦਕਾ ਸਫਲਤਾ ਪੂਰਵਕ ਨੇਪਰੇ ਚੜ੍ਹੇ | ਖੇਡਾਂ ਦੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰੇਰਨਾਮਈ ਫ਼ਿਲਮ ਦਿਖਾਈ ਗਈ | ਫ਼ਿਲਮ ਦੇਖਣ ਤੋਂ ਬਾਅਦ ਵਿਦਿਆਰਥੀ ਬਹੁਤ ਭਾਵੁਕ ਅਤੇ ਪ੍ਰੇਰਿਤ ਨਜ਼ਰ ਆਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਕਿਹਾ ਨੋ ਬੈਗ ਡੇ ਦਾ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਜੋੜਨਾ