ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਮੋਗਾ, 2 ਮਈ (ਜਸਪਾਲ ਸਿੰਘ ਬੱਬੀ)-ਪਾਵਰ ਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.) ਦੇ 132 ਕੇ.ਵੀ. ਸਬ-ਸਟੇਸ਼ਨ ਮੋਗਾ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ | ਇਸ ਮੌਕੇ ਗੁਰਮੇਲ ਸਿੰਘ ਨਾਹਰ ਨੇ ਦੱਸਿਆ ਕਿ ਇਹ ਦਿਨ ਦੁਨੀਆ ਭਰ ਦੇ ਮਜ਼ਦੂਰਾਂ ਲਈ ਅੱਠ ਘੰਟੇ ਦੇ ਕੰਮ ਦਿਵਸ ਕਾਨੂੰਨ ਨਾਲ ਜੁੜਿਆ ਹੋਇਆ ਹੈ | ਅੱਜ ਮਜ਼ਦੂਰ ਇਸ ਕਾਨੂੰਨ ਦੇ ਲਾਭ ਪ੍ਰਾਪਤ ਕਰ ਰਹੇ ਹਨ | ਸੰਯੁਕਤ ਰਾਜ ਅਮਰੀਕਾ ਸਮੇਤ ਕਈ ਦੇਸ਼ਾਂ ਵਿਚ ਪਹਿਲਾਂ ਮਜ਼ਦੂਰਾਂ ਤੋਂ 15-16 ਘੰਟੇ ਕੰਮ ਕਰਵਾਇਆ ਜਾਂਦਾ ਸੀ ਜਿਸ 'ਤੇ 1 ਮਈ 1886 ਨੂੰ ਮਜ਼ਦੂਰਾਂ ਨੇ ਇਸ ਉਦੇਸ਼ ਲਈ ਸੰਘਰਸ਼ ਦਾ ਸੱਦਾ ਦਿੱਤਾ | ਹੜਤਾਲ ਦੌਰਾਨ ਸ਼ਿਕਾਗੋ ਦੇ ਹੇਮਾਰਕੇਟ ਸਕੁਏਅਰ ਵਿਚ ਹੜਤਾਲੀ ਮਜ਼ਦੂਰਾਂ 'ਤੇ ਗੋਲੀਬਾਰੀ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਮਜ਼ਦੂਰ ਸ਼ਹੀਦ ਹੋ ਗਏ | ਇਸ ਮੌਕੇ ਗੁਰਮੇਲ ਸਿੰਘ ਨਾਹਰ ਸੂਬਾ ਸਕੱਤਰ, ਦਰਸ਼ਨ ਲਾਲ ਸ਼ਰਮਾ ਡਿਪਟੀ ਜਨਰਲ ਸਕੱਤਰ, ਗੁਰਨਾਮ ਸਿੰਘ ਪ੍ਰਧਾਨ, ਰਾਮ ਸਨੇਹੀ, ਪਾਲ ਸਿੰਘ, ਕੁਲਵੰਤ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਡਿਪਟੀ ਪ੍ਰਧਾਨ, ਇੰਦਰਜੀਤ ਸਿੰਘ ਡਿਪਟੀ ਸਕੱਤਰ, ਸਵਰਨਜੀਤ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ, ਅਸ਼ੋਕ ਕੁਮਾਰ, ਕੁਲਵੰਤ ਸਿੰਘ, ਪਾਲ ਸਿੰਘ, ਮਨਜੋਤ ਸਿੰਘ, ਸੁਖਮੰਦਰ ਸਿੰਘ, ਜਗਤਾਰ ਸਿੰਘ, ਭਰਤ ਸਿੰਘ, ਸੰਜੇ ਕੁਮਾਰ, ਕੇਵਲ ਸਿੰਘ, ਜੋਗਿੰਦਰ ਸਿੰਘ, ਜਗਸੀਰ ਸਿੰਘ ਰਾਮ ਸੁੱਖ, ਗੁਰਮੇਲ ਸਿੰਘ ਮਹਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਪ੍ਰਦੀਪ ਕੁਮਾਰ ਅਤੇ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਸੀ. ਨਰਸਿੰਗ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਨੋ ਬੈਗ ਡੇ ਮਨਾਇਆ ਗਿਆ
Ad Position 24
No active advertisement