ਮੋਗਾ 2 ਮਈ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਬੀ.ਐਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੌ ਪ੍ਰਤੀਸ਼ਤ ਨਤੀਜੇ ਨਾਲ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਮਮਤਾ ਸ਼ਰਮਾ ਪੁੱਤਰੀ ਮਨਿੰਦਰ ਸਿੰਘ, ਤਨਵੀਰ ਕੌਰ ਪੁੱਤਰੀ ਬਲਰਾਜ ਸਿੰਘ, ਵੀਰਪਾਲ ਕੌਰ ਪੁੱਤਰੀ ਜਗਦੀਸ਼ ਸਿੰਘ ਨੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਨਵਜੋਤ ਕੌਰ ਸਿੱਧੂ ਪੁੱਤਰੀ ਜਸਵਿੰਦਰ ਸਿੰਘ ਨੇ ਦੂਜਾ, ਇਸੇ ਤਰ੍ਹਾਂ ਅਨਮੋਲਪ੍ਰੀਤ ਕੌਰ ਪੁੱਤਰੀ ਅਰਜਨ ਸਿੰਘ ਅਤੇ ਜੈਸਮੀਨਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਸੁਨੀਤਾ ਜੋਸਫ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹੀ ਇਸ ਤਰ੍ਹਾਂ ਦੀ ਕਾਮਯਾਬੀ ਮਿਲਦੀ ਹੈ | ਉਨ੍ਹਾਂ ਨੇ ਸਟਾਫ਼ ਮੈਂਬਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਸਫਲਤਾ ਹਾਸਲ ਕੀਤੀ |