ਧਰਮਕੋਟ, 2 ਮਈ (ਪਰਮਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ¢ ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਜਾਰੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ¢ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ¢ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ ¢ ਇਸ ਮੌਕੇ ਬਲਾਕ ਪ੍ਰਧਾਨ ਗੁਰਜੀਤ ਕੌਰ, ਮੀਤ ਪ੍ਰਧਾਨ ਸੁਰਜੀਤ ਕੌਰ, ਸਰਕਲ ਪ੍ਰਧਾਨ ਰਜਵੰਤ ਕੌਰ, ਕਸ਼ਮੀਰ ਕੌਰ, ਸਿਮਰਨਜੀਤ ਕੌਰ, ਨਰਿੰਦਰ ਕੌਰ, ਜਸਵਿੰਦਰ ਕੌਰ, ਦਲਜੀਤ ਕੌਰ, ਪ੍ਰਕਾਸ਼ ਕੌਰ, ਕਰਮਜੀਤ ਕੌਰ, ਨਿਰਮਲ ਕੁਮਾਰੀ, ਬਲਵਿੰਦਰ ਕੌਰ, ਸੁਖਵਿੰਦਰ ਕੌਰ, ਦਲਜੀਤ ਕੌਰ, ਵੀਰਪਾਲ ਕੌਰ, ਬਲਜਿੰਦਰ ਕੌਰ, ਪਰਵੀਨ ਕੌਰ, ਰਸ਼ਪਾਲ ਕੌਰ, ਸਵਰਨਜੀਤ ਕੌਰ, ਕੁਲਵਿੰਦਰ ਕੌਰ, ਜੁਗਿੰਦਰ ਕੌਰ, ਬਲਵਿੰਦਰ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਦਪਿੰਦਰ ਕੌਰ, ਪਰਵੀਨ ਕੌਰ, ਦਲਜੀਤ ਕੌਰ, ਕਸ਼ਮੀਰ ਕੌਰ ਆਦਿ ਵਰਕਰ ਹਾਜ਼ਰ ਸਨ |