ਕੋਟ ਈਸੇ ਖਾਂ, 2 ਮਈ (ਗੁਰਮੀਤ ਸਿੰਘ ਖਾਲਸਾ)-ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਐਨ.ਸੀ.ਸੀ. ਕੈਡਟ ਨੇ ਮਲੋਟ ਵਿਖੇ ਐਨ.ਸੀ.ਸੀ. ਦੇ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੁਸ਼ਨਾਇਆ¢ ਸਕੂਲ ਦੇ ਕੈਡਟ ਨੇ ਐਨ.ਸੀ.ਸੀ. ਅਕੈਡਮੀ ਮਲੋਟ ਵਿਖੇ 13-ਪੰਜਾਬ ਲੜਕੇ ਬਟਾਲੀਅਨ ਫਿਰੋਜ਼ਪੁਰ ਸੀ.ਓ.ਸੀ.ਐਸ. ਚੰਦਰ ਸ਼ੇਖਰ ਸ਼ਰਮਾ ਦੀ ਅਗਵਾਈ ਹੇਠ ਭਾਗ ਲਿਆ¢ ਇਸ ਕੈਂਪ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਨ 'ਤੇ ਜ਼ੋਰ ਦਿੰਦਿਆਂ ਕੈਡਟ ਨੂੰ ਵੈਪਿਨ ਟਰੇਨਿੰਗ, ਡਰਿੱਲ ਟਰੇਨਿੰਗ, ਮੈਪ ਰੀਡਿੰਗ ਦੀ ਸਿਖਲਾਈ ਦਿੱਤੀ ਗਈ¢ ਵੱਖ-ਵੱਖ ਸਕੂਲਾਂ ਤੋਂ ਆਏ ਕੈਡਟ ਦੇ ਮੁਕਾਬਲਿਆਂ ਦੌਰਾਨ ਹੇਮਕੁੰਟ ਸਕੂਲ ਦੇ ਕੈਡਟ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਸ਼ਬਦ ਗਾਇਨ ਮੁਕਾਬਲੇ ਵਿਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਫਾਇਰਿੰਗ ਮੁਕਾਬਲੇ ਵਿਚ ਗੁਰਸਿਮਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਇਨ੍ਹਾਂ ਉਪਲਬਧੀਆਂ ਲਈ ਕੈਡਟ ਨੂੰ ਸੀ.ਓ.ਸੀ.ਐਸ. ਚੰਦਰ ਸ਼ੇਖਰ ਸ਼ਰਮਾ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਇਹ ਕੈਡਟ ਏ.ਐਨ.ਓ. ਮਹੇਸ਼ ਕੁਮਾਰ ਦੀ ਦੇਖ-ਰੇਖ ਅਧੀਨ ਕੈਂਪ ਵਿਚ ਸ਼ਾਮਿਲ ਹੋਏ ਸਨ ਜਿਨ੍ਹਾਂ ਦੀ ਰਹਿਨੁਮਾਈ ਅਤੇ ਪੇ੍ਰਰਨਾ ਨਾਲ ਕੈਡਟ ਨੇ ਇਹ ਕਾਮਯਾਬੀ ਪ੍ਰਾਪਤ ਕੀਤੀ¢ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਅਤੇ ਪਿ੍ੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਦੀ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਐਨ.ਸੀ.ਸੀ. ਜਿਹੇ ਮੰਚ ਵਿਦਿਆਰਥੀਆਂ ਦੇ ਹਰ ਪੱਖ ਤੋਂ ਵਿਕਾਸ ਲਈ ਬਹੁਤ ਜ਼ਰੂਰੀ ਹਨ¢ ਉਨ੍ਹਾਂ ਨੇ ਕੈਡਟ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵਧਦਾ ਹੈ ਜੋ ਉਨ੍ਹਾਂ ਦੇ ਭਵਿੱਖ ਲਈ ਲਾਭਦਾਇਕ ਹੈ¢