ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੇਂਟ ਜÏਰਡਨ ਕਾਨਵੈਂਟ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਬਾਘਾ ਪੁਰਾਣਾ, 2 ਮਈ (ਟਿੰਕੂ ਕਾਠਪਾਲ)-ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਚ ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ | ਮੈਡਮ ਨਵਜੋਤ ਕੌਰ ਅਤੇ ਮੈਡਮ ਸ਼ਿਲਪਾ ਵੀ.ਐਸ. ਨੇ ਮਜ਼ਦੂਰਾਂ ਵਲੋਂ 1886 ਵਿਚ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕੀਤੇ ਗਏ ਸੰਘਰਸ਼ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ¢ ਮੈਡਮ ਦਵਿੰਦਰ ਕੌਰ ਨੇ ਪ੍ਰਸਿੱਧ ਕਵੀ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾਈ¢ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਨਾਲ ਸਬੰਧਿਤ ਸਕਿੱਟ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ | ਅੰਤ ਵਿਚ ਪਿ੍ੰਸੀਪਲ ਮੈਡਮ ਸੁਧਾ ਕੇ.ਆਰ. ਨੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਸੰਘਰਸ਼ਸ਼ੀਲ ਜ਼ਿੰਦਗੀ ਅਤੇ ਉਨ੍ਹਾਂ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ¢ ਸਟੇਜ ਸਕੱਤਰ ਦੀ ਭੂਮਿਕਾ ਐਕਟੀਵਿਟੀ ਇੰਚਾਰਜ ਮੈਡਮ ਕਰਮਜੀਤ ਕੌਰ ਬਰਾੜ ਨੇ ਨਿਭਾਈ¢ ਚੇਅਰਮੈਨ ਜਸਪਾਲ ਸਿੰਘ ਸਰਾਂ ਅਤੇ ਪਿ੍ੰਸੀਪਲ ਮੈਡਮ ਸੁਧਾ ਕੇ.ਆਰ ਵਲੋਂ ਸਕੂਲ ਵਿਚ ਮਿਹਨਤ ਕਰਨ ਵਾਲੇ ਕਿਰਤੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਡਾ. ਪ੍ਰੀਤੀ ਪਟੇਲ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਦੁਆਰਾ ਮਨਜ਼ੂਰ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਟ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ
Ad Position 24
No active advertisement