17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਐਡਵੋਕੇਟ ਅਮਿਤ ਅਗਰਵਾਲ ਦੇ ਸੂਬਾ ਉਪ ਪ੍ਰਧਾਨ ਥਾਪੇ ਜਾਣ 'ਤੇ ਚੁਫੇਰਿਓਾ ਵਧਾਈਆਂ

Ad Position 21
No active advertisement
ਅਜੀਤ ਡੈਸਕ 04-05-2026
ਬਾਘਾ ਪੁਰਾਣਾ, 3 ਮਈ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਪਾਰਟੀ ਵਲੋਂ ਆਰ.ਟੀ. ਆਈ. ਸੈਲ ਪੰਜਾਬ ਸੂਬਾ ਦੇ ਉਪ ਪ੍ਰਧਾਨ ਥਾਪੇ ਜਾਣ 'ਤੇ ਯੂਥ ਅਗਰਵਾਲ ਸਭਾ ਦੇ ਪ੍ਰਧਾਨ, ਸਮਾਜ ਸੇਵੀ, ਨੌਜਵਾਨ ਆਗੂ ਅਤੇ ਐਡਵੋਕੇਟ ਅਮਿਤ ਅਗਰਵਾਲ ਇਲਾਕੇ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ | ਇਸੇ ਗੱਲ ਮੁੱਖ ਰੱਖਦਿਆਂ ਵਿਚ ਅੱਜ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਭਾਜਪਾ ਆਗੂ ਸੁਖਜਿੰਦਰ ਸਿੰਘ ਵਾਂਦਰ ਵਲੋਂ ਉਪ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਆਪਣੇ ਗ੍ਰਹਿ ਵਿਖੇ ਪਹੁੰਚਣ ਤੇ ਇਕ ਸਮਾਗਮ ਦੌਰਾਨ ਅਮਿਤ ਅਗਰਵਾਲ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਐਡਵੋਕੇਟ ਅਮਿਤ ਅਗਰਵਾਲ ਇਕ ਉਤਸ਼ਾਹੀ ਅਤੇ ਜ਼ਿੰਮੇਵਾਰ ਨੌਜਵਾਨ ਆਗੂ ਹਨ, ਜੋ ਲੰਮੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਅਗਰਵਾਲ ਦੇ ਆਰ.ਟੀ.ਆਈ. ਸੈਲ ਪੰਜਾਬ ਸੂਬਾ ਉਪ ਪ੍ਰਧਾਨ ਥਾਪੇ ਜਾਣ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਅਤੇ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਅਤੇ ਪਾਰਟੀ ਹੋਰ ਵਧੀਆ ਪ੍ਰਦਰਸ਼ਨ ਕਰੇਗੀ | ਸੁਖਜਿੰਦਰ ਵਾਂਦਰ ਨੇ ਕਿਹਾ ਕਿ ਭਾਜਪਾ ਹਮੇਸ਼ਾ ਯੋਗ ਅਤੇ ਇਮਾਨਦਾਰ ਲੋਕਾਂ ਨੂੰ ਅੱਗੇ ਲਿਆਉਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਅਮਿਤ ਅਗਰਵਾਲ ਵਰਗੇ ਪੜ੍ਹੇ-ਲਿਖੇ ਅਤੇ ਸਮਰਪਿਤ ਵਿਅਕਤੀ ਪਾਰਟੀ ਦੀ ਨੀਤੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਇਸ ਮੌਕੇ ਐਡਵੋਕੇਟ ਅਮਿਤ ਅਗਰਵਾਲ ਨੇ ਸਨਮਾਨ ਲਈ ਸੁਖਜਿੰਦਰ ਸਿੰਘ ਵਾਂਦਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੇ ਗਏ ਮਾਣ-ਸਨਮਾਨ ਨੂੰ ਕਦੇ ਭੁੱਲ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਅਤੇ ਦੇਸ਼ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਪਾਰਟੀ ਨਾਲ ਜੁੜੇ ਹਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇਣਗੇ ਅਤੇ ਪਾਰਟੀ ਦੇ ਸਿਧਾਂਤਾਂ ਅਨੁਸਾਰ ਲੋਕ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਦੌਰਾਨ ਮੌਜੂਦ ਹੋਰ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਵੀ ਅਮਿਤ ਅਗਰਵਾਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਜਗਪਤੀ ਪ੍ਰਸ਼ਾਦ ਗੋਇਲ, ਪਾਰਸ ਗੋਇਲ, ਰਿਤਿਕ ਗੋਇਲ, ਅਮਨ ਤਨੇਜਾ, ਲਲਿਤ ਗੋਇਲ, ਬੌਬੀ, ਰਾਜ ਕੁਮਾਰ ਸ਼ਰਮਾ, ਅਸ਼ੋਕ ਸ਼ਰਮਾ, ਅਤੇ ਹੋਰ ਵੱਡੀ ਗਿਣਤੀ ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਲਿਫ਼ਟਿੰਗ ਦੇ ਮੰਦੇ ਹਾਲ ਨੇ ਸਰਕਾਰਾਂ ਦੇ ਪ੍ਰਬੰਧਾਂ ਦੀ ਪੋਲ ਖੋਲ੍ਹੀ-ਬੀ.ਕੇ.ਯੂ. ਪੰਜਾਬ ਖੁੱਲ੍ਹੇ ਅਸਮਾਨ... ਅਗਲੀ ਖ਼ਬਰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਮੋਗਾ ਖ਼ਿਲਾਫ਼ ਰੋਸ ਧਰਨਾ ਭਲਕੇ
Ad Position 24