ਨੱਥੂਵਾਲਾ ਗਰਬੀ, 3 ਮਈ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਤੇ ਪੇਂਡੂ ਇਲਾਕੇ ਦੀ ਪੁਰਾਣੀ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਵਿਦਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ, ਨੈਤਿਕ ਸਿੱਖਿਆ ਵੀ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਤਾਂ ਕਿ ਬੱਚੇ ਆਪਣੇ ਵਿਰਸੇ ਤੇ ਸਿੱਖੀ ਨਾਲ ਜੁੜੇ ਰਹਿਣ ਇਸ ਲਈ ਸਤਿਨਾਮ ਸਰਵ ਕਲਿਆਣ ਟਰੱਸਟ (ਰਜਿ:) ਚੰਡੀਗੜ੍ਹ ਵਲੋਂ ਮੋਗਾ ਜੋਨ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਵੀਰ ਸਿੰਘ ਸਕੂਲ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਧਾਰਮਿਕ ਸਿੱਖਿਆ ਦੀ ਪ੍ਰੀਖਿਆ ਦਿੱਤੀ ਜਿਸ ਵਿਚੋਂ 55 ਵਿਦਿਆਰਥੀਆਂ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਟਰੱਸਟ ਵਲੋਂ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਧਾਰਮਿਕ ਸਿੱਖਿਆ ਦੇ ਅਧਿਆਪਕ ਜੋਗਿੰਦਰ ਕੌਰ ਬਰਾੜ ਨੇ ਬੱਚਿਆਂ ਨਾਲ ਸਿੱਖ ਧਰਮ ਤੇ ਗੁਰਬਾਣੀ ਦੇ ਵਿਚਾਰ ਸਾਂਝੇ ਕੀਤੇ ਵੱਧ ਤੋਂ ਵੱਧ ਬੱਚੇ ਸਿੱਖੀ ਸਰੂਪ ਨਾਲ ਜੁੜਨ ਤਾਂ ਜੋ ਬੱਚੇ ਗਲਤ ਪਾਸੇ ਨਾ ਜਾਣ | ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਨੇ ਬੱਚਿਆਂ ਨੂੰ ਨਸ਼ੇ ਦੀ ਮਾੜੀ ਆਦਤ ਸਬੰਧੀ ਜਾਣਕਾਰੀ ਦਿੱਤੀ, ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ ਨੇ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਸਮੇਂ ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ, ਜਸਵੀਰ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਲੈਕਚਰਾਰ ਰਵੀਕਾਂਤ ਅਤੇ ਰਜਵੰਤ ਕੌਰ ਹਾਜ਼ਰ ਸਨ |