17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਲੇਰ ਪਬਲਿਕ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਜਲਾਲ ਆਈ.ਪੀ.ਐਸ. ਬਣਨ ਦੀ ਇੱਛੁਕ

Ad Position 21
No active advertisement
ਅਜੀਤ ਡੈਸਕ 04-05-2026
ਸਮਾਧ ਭਾਈ, 3 ਮਈ (ਜਗਰੂਪ ਸਿੰਘ ਸਰੋਆ)-ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਜਲਾਲ ਨੇ ਆਰਟਸ ਸਟਰੀਮ ਵਿਚ 96 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਕਾਮਯਾਬੀ 'ਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਵਿਦਿਆਰਥਣ ਜਸ਼ਨਪ੍ਰੀਤ ਪੁੱਤਰੀ ਬਿੰਦਰ ਜਲਾਲ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਇਕ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਹੈ, ਜਿਸ ਦਾ ਸੁਪਨਾ ਭਵਿੱਖ ਵਿਚ ਆਈ.ਪੀ.ਐਸ. ਅਫ਼ਸਰ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਹੈ | ਚੇਅਰਮੈਨ ਮਲੂਕਾ ਨੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਉਪਲਬਧੀ ਜਸ਼ਨਪ੍ਰੀਤ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਤਰ੍ਹਾਂ ਦੀਆਂ ਕਾਮਯਾਬੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਦੀਆਂ ਹਨ | ਜਸ਼ਨਪ੍ਰੀਤ ਦੇ ਸੁਨਹਿਰੇ ਭਵਿੱਖ ਲਈ ਚੇਅਰਮੈਨ ਮਲੂਕਾ ਨੇ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵੀਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਧੀਆ ਸਥਾਨ ਹਾਸਿਲ ਕੀਤਾ
Ad Position 24