17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-05-2026
ਠੱਠੀ ਭਾਈ, 3 ਮਈ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਤੋਂ ਵਰੋਸਾਏ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੁਖਾਨੰਦ (ਮੋਗਾ) ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਸਕੂਲ ਡਾਇਰੈਕਟਰ ਨੇ ਬੱਚਿਆਂ ਨੂੰ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਪ੍ਰਕਾਸ਼ ਪੁਰਬ ਨਾਲ ਸਬੰਧਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਪ੍ਰਬੰਧਕ ਕਮੇਟੀ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਿਸ਼ੇ 'ਚੋਂ 100 ਫੀਸਦੀ ਅੰਕ ਲੈ ਕੇ ਵਧਾਇਆ ਮਾਂ ਬੋਲੀ ਦਾ ਮਾਣ ਅਗਲੀ ਖ਼ਬਰ ਕਲੇਰ ਪਬਲਿਕ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਜਲਾਲ ਆਈ.ਪੀ.ਐਸ. ਬਣਨ ਦੀ ਇੱਛੁਕ
Ad Position 24