ਧਰਮਕੋਟ, 3 ਮਈ (ਪਰਮਜੀਤ ਸਿੰਘ)-ਯੂ.ਕੇ ਇੰਟਰਨੈਸ਼ਨਲ ਸਕੂਲ ਵਿਚ ਆਈ. ਸੀ. ਐਸ. ਈ. ਬੋਰਡ ਵਲੋਂ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ¢ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੇ ਵਿਸ਼ੇ ਨੂੰ ਹੋਰ ਵੀ ਅੱਗੇ ਵਧਾਇਆ¢ ਦਸਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ, ਗੁਰਸ਼ਾਨ ਸਿੰਘ, ਜੀਵਨਜੋਤ ਕੌਰ, ਸਿਮਰਨਦੀਪ ਕੌਰ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਜਦੋਂ ਕਿ ਅਰਮਾਨਦੀਪ ਸਿੰਘ, ਹਰਮੀਤ ਕੌਰ, ਹਰਸਿਮਰਨ ਕੌਰ, ਕੋਮਲਪ੍ਰੀਤ ਕੌਰ, ਸੁਖਪ੍ਰੀਤ ਕੌਰ ਨੇ 99 ਅੰਕ ਪ੍ਰਾਪਤ ਕਰਕੇ ਆਪਣਾ ਸਕੂਲ ਦਾ ਨਾਂਅ ਰੌਸ਼ਨ ਕਰਦਿਆਂ ਮਾਂ ਬੋਲੀ ਦਾ ਮਾਣ ਵਧਾਇਆ¢ ਪਿ੍ੰਸੀਪਲ ਪਵਨਦੀਪ ਕੌਰ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ ਨੀਰਜ ਖੋਸਲਾ ਨੇ ਪੰਜਾਬੀ ਅਧਿਆਪਕ ਕੁਲਵਿੰਦਰ ਕੌਰ ਅਤੇ ਵਿਦਿਆਰਥੀਆਂ ਨੂੰ 100 ਫੀਸਦੀ ਅੰਕ ਪ੍ਰਾਪਤ ਕਰਨ ਦੇ ਲਈ ਮੁਬਾਰਕਾਂ ਦਿੱਤੀਆਂ¢