17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਚ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਸੰਬੰਧੀ ਇਕ ਰੋਜ਼ਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 04-05-2026
ਸਮਾਲਸਰ, 3 ਮਈ (ਗੁਰਜੰਟ ਕਲਸੀ ਲੰਡੇ)-ਗੁਰੂ ਗੋਬਿੰਦ ਸਿੰਘ ਸਿੱਖ ਸਟੱਡੀ ਸਰਕਲ ਕੋਟਕਪੂਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਮੋਗਾ ਵਿਚ ਇਕ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਸਬੰਧੀ ਸੈਮੀਨਾਰ ਪਿ੍ੰਸੀਪਲ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿਚ ਲਗਾਇਆ | ਪ੍ਰੋਗਰਾਮ ਦੇ ਕੋਆਰਡੀਨੇਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਸੈਮੀਨਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਅਮੀਰ ਵਿਰਸੇ ਨਾਲ ਜੋੜਨਾ ਸੀ | ਇਸ ਸੈਮੀਨਾਰ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਗੁਰਵਿੰਦਰ ਸਿੰਘ ਸਿਬੀਆ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਅਤੇ ਨੈਤਿਕ ਇਮਤਿਹਾਨਾਂ ਰਾਹੀਂ ਆਪਣੀ ਸੂਝ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਸੈਸ਼ਨ ਦੀ ਸ਼ੁਰੂਆਤ ਵਿਚ ਸੁਚੱਜੀ ਜੀਵਨ ਜਾਚ ਬਾਰੇ ਡਾ. ਅਵੀਨਿੰਦਰਪਾਲ ਸਿੰਘ ਡਾਇਰੈਕਟਰ ਫਾਲੋਅੱਪ ਸੈਲ ਨੇ ਗੁਰਬਾਣੀ ਵਿਚੋਂ ਉਦਾਹਰਨਾਂ ਦਿੰਦਿਆਂ ਵਿਦਿਆਰਥੀਆਂ ਨੂੰ ਬੜੇ ਸਰਲ ਢੰਗ ਨਾਲ ਗੁਰਬਾਣੀ ਨਾਲ ਜੁੜ ਕੇ ਜੀਵਨ ਸੰਵਾਰਨ ਦਾ ਸੰਦੇਸ਼ ਦਿੱਤਾ | ਵੀਰ ਦਵਿੰਦਰ ਸਿੰਘ, ਵੀਰ ਗੁਰਵਿੰਦਰ ਸਿੰਘ ਯੂਨਿਟ ਸਕੱਤਰ ਕੋਟਕਪੂਰਾ, ਵੀਰ ਜਗਮੋਹਨ ਸਿੰਘ ਖੇਤਰ ਸਕੱਤਰ ਕੋਟਕਪੂਰਾ ਨੇ ਵੱਖ-ਵੱਖ ਸੈਸ਼ਨ ਵਿਚ ਗਤੀਵਿਧੀਆਂ ਅਤੇ ਵੀਡੀਓ ਕਲਿੱਪਾਂ ਦੀ ਵਰਤੋਂ ਕਰ ਕੇ ਦਿਲਚਸਪ ਢੰਗ ਨਾਲ ਅਨੁਸ਼ਾਸਨ ਦੀ ਪਾਲਣਾ, ਹੁਨਰ ਵਿਕਾਸ ਬਾਰੇ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਲੀਡਰਸ਼ਿਪ ਟਰੇਨਿੰਗ ਅਤੇ ਸਕਿੱਲ ਡਿਵੈਲਪਮੈਂਟ, ਸਮਾਜਿਕ ਬੁਰਾਈਆਂ, ਨਸ਼ਿਆਂ, ਅੰਧ-ਵਿਸ਼ਵਾਸਾਂ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਇਕ ਚੰਗਾ ਸਮਾਜ ਸਿਰਜਣ ਦਾ ਹੋਕਾ ਦਿੱਤਾ | ਸੈਮੀਨਾਰ ਦੇ ਪ੍ਰਬੰਧਾਂ ਵਿਚ ਨਵਜੋਤ ਸਿੰਘ, ਰਾਮ ਸਿੰਘ, ਨਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਸੁਖਜੀਵਨ ਸਿੰਘ ਨੇ ਸਹਿਯੋਗ ਦਿੱਤਾ | ਵਿਦਿਆਰਥੀਆਂ ਨੇ ਕਿਹਾ ਕਿ ਇਹ ਸੈਮੀਨਾਰ ਉਨ੍ਹਾਂ ਨੂੰ ਚੰਗੀ ਜੀਵਨ ਜਾਂਚ ਸਿਖਾਉਣ ਵਿਚ ਸਹਾਈ ਹੋਵੇਗਾ | ਪਿ੍ੰਸੀਪਲ ਦਿਲਬਾਗ ਸਿੰਘ ਬਰਾੜ ਅਤੇ ਸਟਾਫ਼ ਵਲੋਂ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਜ਼ੋਨ ਪਟਿਆਲਾ ਦੇ ਜੁਆਇੰਟ ਰਜਿਸਟਰਾਰ ਪੰਜਾਬ ਨਾਲ ਸੈਕਟਰੀਆਂ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਧਾਰਮਿਕ ਮਾਰਗ ਅਪਣਾਉਣ ਦੀ ਲੋੜ-ਮਹੰਤ ਬਾਬਾ ਸੁਖਦੇਵ ਮੁਨੀ
Ad Position 24