17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਹਿਕਾਰੀ ਸਭਾਵਾਂ ਜ਼ੋਨ ਪਟਿਆਲਾ ਦੇ ਜੁਆਇੰਟ ਰਜਿਸਟਰਾਰ ਪੰਜਾਬ ਨਾਲ ਸੈਕਟਰੀਆਂ ਵਲੋਂ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 04-05-2026
ਬਾਘਾ ਪੁਰਾਣਾ, 3 ਮਈ (ਗੁਰਮੀਤ ਸਿੰਘ ਮਾਣੂੰਕੇ)-ਕਿਸਾਨ ਭਰਾਵਾਂ ਨੂੰ ਖੇਤੀ ਸਬੰਧੀ ਸਹੂਲਤਾਂ ਦੇਣ ਲਈ ਹਲਕੇ ਅੰਦਰ ਸਥਾਪਿਤ ਕੋਆਪਰੇਟਿਵ ਸੁਸਾਇਟੀਆਂ ਦੇ ਸੈਕਟਰੀ ਮੁਲਾਜ਼ਮਾਂ ਵਲੋਂ ਸਹਿਕਾਰੀ ਸਭਾਵਾਂ ਜੋਨ ਪਟਿਆਲਾ ਦੇ ਜੁਆਇੰਟ ਰਜਿਸਟਰਾਰ ਪੰਜਾਬ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਸੈਕਟਰੀ ਰਾਜਬਾਹਦਰ ਸਿੰਘ ਮਾਣੂੰਕੇ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਪੰਜਾਬ ਅੰਦਰ ਸਾਉਣੀ ਦੀ ਫ਼ਸਲ ਦੀਆਂ ਕਿਸਾਨਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ ਗਈਆਂ ਜਿਸ ਨੂੰ ਧਿਆਨ 'ਚ ਰੱਖਦੇ ਹੋਏ ਹਲਕੇ ਦੇ ਕੋਆਪਰੇਟਿਵ ਸੁਸਾਇਟੀਆਂ ਦੇ ਸੈਕਟਰੀਆਂ ਨੇ ਸਹਿਕਾਰੀ ਸਭਾਵਾਂ ਪੰਜਾਬ ਦੇ ਜੋਨ ਪਟਿਆਲਾ ਦੇ ਜੁਆਇੰਟ ਰਜਿਸਟਰਾਰ ਕੁਲਦੀਪ ਕੁਮਾਰ ਪੀ.ਸੀ.ਐਸ. ਅਫ਼ਸਰ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਕਿਸਾਨ ਭਰਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਨੂੰ ਧਿਆਨ 'ਚ ਰੱਖਦੇ ਹੋਏ ਕੋਆਪਰੇਟਿਵ ਸੁਸਾਇਟੀਆਂ ਨਾਲ ਸੰਬੰਧਿਤ ਕੰਮਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਜਿਸ 'ਚ ਕਿਸਾਨਾਂ ਲਈ ਹੋਰ ਵਧੇਰੇ ਲਾਹੇਵੰਦ ਅਤੇ ਪ੍ਰਯੋਗਸ਼ੀਲ ਸਕੀਮਾਂ ਲਾਗੂ ਕਰਨ ਲਈ ਆਪਣੇ ਸੁਝਾਅ ਰੱਖੇ ਗਏ | ਇਸ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨੀ ਪੱਧਰ 'ਤੇ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਚੁਨੌਤੀਆਂ ਨੂੰ ਵੀ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਤਾਂ ਜੋ ਉਨ੍ਹਾਂ ਦਾ ਸਮੇਂ-ਸਿਰ ਢੁਕਵਾਂ ਹੱਲ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਕੁਲਦੀਪ ਕੁਮਾਰ ਜੋਨ ਪਟਿਆਲਾ ਨੇ ਸੈਕਟਰੀਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਪ੍ਰਭਾਵਸ਼ਾਲੀ ਹਰ ਸੰਭਵ ਕਦਮ ਚੁੱਕੇ ਜਾਣਗੇ | ਇਸ ਮੌਕੇ ਨਿਰਮਲ ਸਿੰਘ ਸੈਕਟਰੀ ਪੱਤੋ ਹੀਰਾ ਸਿੰਘ, ਜਗਦੇਵ ਸਿੰਘ ਦੀਦਾਰੇ ਵਾਲਾ, ਸੇਵਕ ਸਿੰਘ ਘੋਲੀਆਂ, ਜਗਦੇਵ ਸਿੰਘ ਦੀਨਾ ਸਾਹਿਬ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਚ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਸੰਬੰਧੀ ਇਕ ਰੋਜ਼ਾ ਸੈਮੀਨਾਰ ਲਗਾਇਆ
Ad Position 24