ਮੋਗਾ, 3 ਮਈ (ਸੁਰਿੰਦਰਪਾਲ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਪੂਰਨ ਸਿੰਘ ਪੱਤੋ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿਚ ਨੌਜਵਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਪੂਰਨ ਸਿੰਘ ਪੱਤੋ ਤੇ ਗੁਰਵਰਿੰਦਰ ਸਿੰਘ ਕੈਨੇਡਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਭਾਨ ਸਿੰਘ ਭੁੱਲਰ, ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |