18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬ 'ਚ ਅਮਨ-ਕਾਨੂੰਨ ਦੀ ਡਗਮਗਾਉਂਦੀ ਸਥਿਤੀ, ਬਦਲਾਅ ਸਰਕਾਰ ਪੂਰੀ ਤਰ੍ਹਾਂ ਨਾਕਾਮ-ਸੋਹਣਾ ਸਿੰਘ ਖੇਲਾ <br/>

Ad Position 21
No active advertisement
ਅਜੀਤ ਡੈਸਕ 04-05-2026
ਧਰਮਕੋਟ, 3 ਮਈ (ਪਰਮਜੀਤ ਸਿੰਘ)-ਖੇਤਰ ਵਿਚ ਕਾਂਗਰਸ ਪਾਰਟੀ ਦੇ ਯੂਥ ਆਗੂਆਂ ਵਲੋਂ ਮੌਜੂਦਾ ਬਦਲਾਅ ਸਰਕਾਰ ਖ਼ਿਲਾਫ਼ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਯੂਥ ਕਾਂਗਰਸ ਦੇ ਪ੍ਰਧਾਨ ਸੋਹਣਾ ਸਿੰਘ ਖੇਲਾ ਨੇ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਖ਼ਰਾਬ ਹੋ ਰਹੀ ਹੈ ਅਤੇ ਸਰਕਾਰ ਇਸ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਲੁੱਟ ਖੋਹ, ਚੋਰੀਆਂ, ਨਸ਼ੇ ਅਤੇ ਗੈਂਗਸਟਰ ਗਤੀਵਿਧੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਉਮੀਦਾਂ ਨਾਲ ਲੋਕਾਂ ਨੇ ਬਦਲਾਅ ਦੇ ਨਾਂ 'ਤੇ ਇਸ ਸਰਕਾਰ ਨੂੰ ਚੁਣਿਆ ਸੀ, ਉਹ ਉਮੀਦਾਂ ਹੁਣ ਨਿਰਾਸ਼ਾ ਵਿਚ ਬਦਲ ਰਹੀਆਂ ਹਨ | ਇਸ ਮੌਕੇ ਅਰਨਪ੍ਰਤਾਪ ਸਿੰਘ ਢਿੱਲੋਂ ਬਰਨਾਲਾ, ਗੁਰਿੰਦਰ ਗਗਨ ਬਰਾੜ ਹਲਕਾ ਪ੍ਰਧਾਨ ਬਾਘਾ ਪੁਰਾਣਾ, ਸੁਖਜਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਬਰਨਾਲਾ, ਈਸ਼ਵਰ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ ਮਹਿਰੋਂ ਅਤੇ ਨਰਿੰਦਰ ਸਿੰਘ ਜਾਫਰ ਵਾਲਾ ਹਲਕਾ ਪ੍ਰਧਾਨ ਧਰਮਕੋਟ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ (ਮੋਗਾ) 'ਚ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ <br/>
Ad Position 24