20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਨੂੰ -ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ

Ad Position 21
No active advertisement
ਅਜੀਤ ਡੈਸਕ 05-05-2026
ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਮੁੱਖ ਮੰਤਰੀ ਪੰਜਾਬ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਸਾਉਣੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 08 ਮਈ ਦਿਨ ਸ਼ੁੱਕਰਵਾਰ ਨੂੰ ਵਿੰਡਸਰ ਗਾਰਡਨ ਪੈਲੇਸ ਪਿੰਡ ਦੁੱਨੇਕੇ ਜੀ.ਟੀ. ਰੋਡ ਮੋਗਾ ਵਿਖੇ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ | ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਾਗਰ ਸੇਤੀਆ ਡਿਪਟੀ ਕਮਿਸ਼ਨਰ, ਮੋਗਾ ਕਰਨਗੇ | ਡਾ:ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਅੰਮਿ੍ਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ | ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਸਹਾਇਕ ਧੰਦਿਆਂ ਅਤੇ ਖੇਤੀ ਸੰਬੰਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ | ਇਸ ਕੈਂਪ ਵਿਚ ਖੇਤੀ ਮਸ਼ੀਨਰੀ ਅਤੇ ਸਹਾਇਕ ਧੰਦਿਆਂ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਕਿਸਾਨ ਕੈਂਪ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਤਾਰ ਭਵਨ ਵਿਖੇ ਹੋਏ 13 ਰੋਜ਼ਾ ਸਾਲਾਨਾ ਸਮਾਗਮ ਦੀ ਹੋਈ ਸੰਪੂਰਨਤਾ ਅਗਲੀ ਖ਼ਬਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਵਿਰੁੱਧ ਬੀ.ਕੇ.ਯੂ. ਖੋਸਾ ਨੇ ਹਮੇਸ਼ਾ ਸੰਘਰਸ਼ ਕੀਤਾ-ਪ੍ਰਧਾਨ ਕਾਲੇਕੇ, ਪ੍ਰ...
Ad Position 24