ਮੋਗਾ, 4 ਮਈ (ਸੁਰਿੰਦਰਪਾਲ ਸਿੰਘ)-ਹਰ ਸਾਲ ਦੀ ਤਰ੍ਹਾਂ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਕਰਤਾਰ ਭਵਨ ਮੋਗਾ ਵਲੋਂ 13 ਰੋਜ਼ਾ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਸ਼ਹਿਰ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਸਰਵਣ ਕਰਵਾਏ ਗਏ ਅਤੇ ਵਿਦਵਾਨ ਕਥਾਵਾਚਕ ਸਾਹਿਬਾਨਾਂ ਵਲੋਂ ਗੁਰਬਾਣੀ ਦੇ ਵਿਖਿਆਨ ਸਰਵਣ ਕਰਵਾਏ ਗਏ | ਸਮਾਗਮ ਦੇ ਅੰਤਲੇ ਦਿਨ ਸ਼ਹਿਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸਾਂਝੇ ਤੌਰ 'ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਦੇ ਕੀਰਤਨ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਕੀਰਤਨੀ ਜਥੇ ਭਾਈ ਨਿਰਭੈ ਸਿੰਘ, ਭਾਈ ਸੰਦੀਪ ਸਿੰਘ, ਭਾਈ ਜਸਪਿੰਦਰ ਸਿੰਘ ਅਤੇ ਭਾਈ ਸੁਖਬੀਰ ਸਿੰਘ ਵਲੋਂ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਹ ਸਮਾਗਮ ਸੰਸਥਾ ਦੀ ਮੁੱਖ ਸੇਵਾਦਾਰ ਬੀਬੀ ਚਰਨਜੀਤ ਕੌਰ ਭਾਟੀਆ ਦੀ ਅਗਵਾਈ ਵਿਚ ਬੀਬੀ ਰਵਿੰਦਰ ਕੌਰ, ਹਰਪ੍ਰੀਤ ਕੌਰ, ਅਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਕਿਰਨ, ਕੁਲਵਿੰਦਰ ਕੌਰ, ਗੁਰਇੰਦਰ ਕੌਰ ਡੌਲੀ, ਪ੍ਰੋ. ਤਨਵੀਰ ਕੌਰ, ਨੀਲਮ ਅਰੋੜਾ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਗੁਰਚਰਨ ਕੌਰ, ਗੁਰਸ਼ਰਨ ਕੌਰ, ਸੁਰਿੰਦਰ ਕੌਰ, ਗੁਰਵਿੰਦਰ ਕੌਰ, ਰਾਣੋ, ਪਰਮਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਪਿੰਕੀ, ਜੋਗਿੰਦਰ ਕੌਰ, ਜਤਿੰਦਰ ਕੌਰ, ਦਲਵਿੰਦਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ ਦੀ ਸਮੁੱਚੀ ਟੀਮ ਵਲੋਂ ਮਿਹਨਤ ਕਰ ਕੇ ਨੇਪਰੇ ਚਾੜਿ੍ਹਆ ਗਿਆ | ਇਸ ਸਮਾਗਮ ਦਾ ਸਟੇਜ ਸੰਚਾਲਨ ਗੁਰਪ੍ਰੀਤਮ ਸਿੰਘ ਚੀਮਾ ਵਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਸੰਸਥਾਵਾਂ ਦੇ ਨੁਮਾਇੰਦੇ ਜਗਜੀਤ ਸਿੰਘ ਜੱਗਾ, ਜਗਤਾਰ ਸਿੰਘ, ਜੋਗਿੰਦਰ ਸਿੰਘ ਲੁਹਾਮ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਨੈਸਲੇ, ਹਰਭਜਨ ਸਿੰਘ ਹੀਰਾ, ਗੁਰਦਰਸ਼ਨ ਸਿੰਘ ਕੋਕਰੀ, ਗੁਰਦੇਵ ਸਿੰਘ ਮਲਹੋਤਰਾ, ਗੁਰਦਰਸ਼ਨ ਸਿੰਘ ਹੈਪੀ, ਹਰਜੀਤ ਸਿੰਘ ਪ੍ਰਚਾਰਕ, ਰਣਜੀਤ ਸਿੰਘ ਮਾਲਵਾ, ਪੂਰਨ ਭਗਤ ਸਿੰਘ, ਰਵਿੰਦਰ ਸਿੰਘ ਬੰਟੀ, ਦਵਿੰਦਰਜੀਤ ਸਿੰਘ ਭਾਟੀਆ, ਅਵਤਾਰ ਸਿੰਘ ਮਲਹੋਤਰਾ, ਜਗਮੋਹਨ ਸਿੰਘ ਬਾਰਦਾਨੇ ਵਾਲੇ, ਅਵਤਾਰ ਸਿੰਘ, ਪਰਮਜੋਤ ਸਿੰਘ ਪੰਮਾ, ਹਰਮਨ ਸਿੰਘ ਦੇਵਗਨ, ਜਸਲੀਨ ਸਿੰਘ, ਕੁਲਵੰਤ ਸਿੰਘ ਕਾਂਤੀ, ਬਲਦੇਵ ਸਿੰਘ, ਗੁਰਦੇਵ ਸਿੰਘ ਟੈਲੀਫ਼ੋਨ ਵਾਲੇ, ਬਲਵਿੰਦਰ ਸਿੰਘ ਬਿਰਦੀ ਕੇਬਲ, ਅਮਰਜੀਤ ਸਿੰਘ ਬਾਵਾ, ਇੰਦਰਜੀਤ ਸਿੰਘ ਸਟਾਰਵਾਚ ਵਾਲੇ ਸ਼ਾਮਿਲ ਹੋਏ | ਸਮਾਗਮ ਦੌਰਾਨ ਖ਼ਾਲਸਾ ਸੇਵਾ ਸੋਸਾਇਟੀ ਮੋਗਾ ਵਲੋਂ ਜੋੜਿਆਂ ਦੀ ਸੇਵਾ ਕੀਤੀ ਗਈ ਅਤੇ ਭਾਈ ਘਨੱਈਆ ਜੀ ਜਲ ਸੇਵਾ ਜਥਾ ਮੋਗਾ ਵਲੋਂ ਜਲ ਵਰਤਾਉਣ ਦੀ ਸੇਵਾ ਕੀਤੀ ਗਈ | ਉਪਰੰਤ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਮਨਜੀਤ ਸਿੰਘ ਅਤੇ ਭਾਈ ਗੁਰਲਾਲ ਸਿੰਘ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ |