ਮੋਗਾ 4 ਮਈ (ਅਸ਼ੋਕ ਬਾਂਸਲ)-ਇੰਟੀਗ੍ਰੇਟਡ ਆਰਡੈਂਟ ਸਕੂਲ ਖੋਸਾ ਕੋਟਲਾ ਵਿਚ ਅੱਜ ਫਰੀਡਮ ਫਾਈਟਰ ਡੇ ਮਨਾਇਆ ਗਿਆ, ਜਿਸ ਵਿਚ ਅੱਗ ਬੁਝਾਉਣ ਵਾਲੇ ਫਾਇਰ ਫਾਈਟਰ ਜਵਾਨਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਫਾਇਰ ਫਾਈਟਰਾਂ ਦੀ ਹਿੰਮਤ, ਸੇਵਾ ਭਾਵਨਾ ਅਤੇ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਭਾਸ਼ਣਾਂ ਰਾਹੀਂ ਬੱਚਿਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਸਾਨੂੰ ਐਮਰਜੈਂਸੀ ਹਾਲਾਤਾਂ ਵਿਚ ਕੀ ਕਰਨਾ ਚਾਹੀਦਾ ਹੈ ਅਤੇ ਅੱਗ ਤੋਂ ਬਚਾਅ ਲਈ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਫਾਇਰ ਫਾਈਟਰਾਂ ਦੀ ਸੇਵਾ ਨੂੰ ਸਲਾਮ ਕੀਤਾ | ਸਕੂਲ ਦੇ ਚੇਅਰਮੈਨ ਚੰਦ ਸਿੰਘ ਅਤੇ ਸੰਤ ਗਿਆਨੀ ਗੁਰਮੀਤ ਸਿੰਘ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿਚ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਚੰਦ ਸਿੰਘ ਅਤੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਸਕੂਲ ਦੇ ਡਰਾਈਵਰਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਕਿ ਐਮਰਜੈਂਸੀ ਹਾਲਾਤ ਵਿਚ ਵੈਨਾਂ ਵਿਚ ਬੈਠੇ ਵਿਦਿਆਰਥੀਆਂ ਨੂੰ ਕਿਵੇਂ ਸੁਰੱਖਿਅਤ ਤਰੀਕੇ ਨਾਲ ਬਚਾਇਆ ਜਾਵੇ | ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਅਤੇ ਜਰੂਰੀ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਸੇਵਾ ਦੀ ਮਹੱਤਤਾ ਬਾਰੇ ਸਿੱਖਿਆ ਦੇਣਾ ਸੀ | ਅੰਤ ਵਿਚ ਇਹ ਪ੍ਰੋਗਰਾਮ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸਾਬਤ ਹੋਇਆ ਅਤੇ ਉਨ੍ਹਾਂ ਨੇ ਫਾਇਰ ਫਾਈਟਰਾਂ ਦੇ ਯੋਗਦਾਨ ਨੂੰ ਸਲਾਮ ਕੀਤਾ |