20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦਸਮੇਸ਼ ਸਕੂਲ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 05-05-2026
ਕਿਸ਼ਨਪੁਰਾ ਕਲਾਂ, 4 ਮਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ ਪ੍ਰਮੰਨੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ | ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ 2025 'ਚ ਗੁਰਬਾਣੀ ਇਮਤਿਹਾਨਾਂ 'ਚ ਹੋਏ ਵੱਖ- ਵੱਖ ਗੁਰਮਤਿ ਮੁਕਾਬਲਿਆਂ ਦੌਰਾਨ ਦਸਮੇਸ਼ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਰਬ ਕਲਿਆਣ ਟਰੱਸਟ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਲੋਪੋਂ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸੰਪੂਰਨ ਕਰਨ ਵਾਲੇ, ਅੰਮਿ੍ਤਧਾਰੀ, ਕੇਸਾਧਾਰੀ ਆਦਿ ਵੱਖ-ਵੱਖ ਹੋਏ ਮੁਕਾਬਲਿਆਂ ਦੌਰਾਨ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲਿਆ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਵੰਡੇ ਗਏ | ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਸਰਪ੍ਰਸਤ ਮਾਸਟਰ ਸੁਖਦੇਵ ਸਿੰਘ ਸਿੱਧੂ, ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਸਵਾਗਤ ਕਰਦਿਆਂ ਕਿਹਾ ਕਿ ਬੱਚਿਆਂ ਨੇ ਵੀ ਪੂਰੀ ਮਿਹਨਤ ਲਗਨ ਨਾਲ ਅਭਿਆਸ ਕੀਤਾ ਅਤੇ ਅੱਜ ਸਕੂਲ ਦਾ ਨਾਮ ਤੇ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕੀਤਾ | ਜਿਸ ਦਾ ਸਿਹਰਾ ਸਮੂਹ ਸਟਾਫ਼ ਨੂੰ ਜਾਂਦਾ ਹੈ ਇਸ ਮੌਕੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਇਨਾਮ ਵੀ ਤਕਸੀਮ ਕੀਤੇ ਗਏ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਕਰਮਜੀਤ ਕੌਰ, ਰੈਂਪੀ ਮੈਡਮ, ਜੈਸਮੀਨ ਕੌਰ, ਮਨਪ੍ਰੀਤ ਕੌਰ, ਕਿਰਨ ਮੈਡਮ, ਗੁਰਜੀਤ ਕੌਰ, ਲਵਦੀਪ ਕੌਰ, ਸੁਜਾਤਾ ਮੈਡਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਸੀਮਾਂਤ ਗਰਗ ਅਗਰਵਾਲ ਸਭਾ ਮੋਗਾ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਵਿਸ਼ਵ ਲਾਫਟਰ ਦਿਵਸ ਮਨਾਇਆ
Ad Position 24