ਮੋਗਾ, 4 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਰੋਜ਼ਗਾਰ ਮੁਹੱਈਆ ਕਰਵਾਉਣ ਉਪਰਾਲੇ ਜਾਰੀ ਹਨ | ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਪ੍ਰੇਰਿਤ ਕਰਨ ਲਈ ਸਰਕਾਰ ਵਲੋਂ ਟਰੇਨਿੰਗਾਂ ਅਤੇ ਵਰਕਸ਼ਾਪਾਂ ਕੀਤੀਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲਾ ਨਵੀਂ ਦਿੱਲੀ ਦੇ ਡੀ.ਪੀ.ਆਈ.ਆਈ.ਟੀ. ਵਿਭਾਗ ਵਲੋਂ ਮਿਤੀ6 ਮਈ ਨੂੰ ਸਵੇਰੇ 9 ਵਜੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਤੇਜਸ ਵਰਕਸ਼ਾਪ ਕੀਤੀ ਜਾਣੀ ਹੈ ਅਤੇ ਇਸ ਦੇ ਨਾਲ ਹੀ ਵਨ ਡਿਸਟਿ੍ਕਟ ਵਨ ਪ੍ਰੋਜੈਕਟ ਵਰਕਸ਼ਾਪ ਵੀ ਕੀਤੀ ਜਾਵੇਗੀ | ਇਸ ਵਰਕਸ਼ਾਪ ਦਾ ਮਕਸਦ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਉੱਦਮੀਆਂ ਨੂੰ ਜਾਣੂੰ ਕਰਵਾਉਣਾ ਅਤੇ ਨਵੇਂ ਉੱਦਮੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਾ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਦੇ ਆਪਣਾ ਕੰਮ ਕਰਨ ਦੇ ਚਾਹਵਾਨ ਨੌਜਵਾਨ ਅਤੇ ਉੱਦਮੀਆਂ ਨੂੰ ਅਪੀਲ ਕੀਤੀ ਕਿ ਮਿਤੀ 6 ਮਈ ਨੂੰ ਉਕਤ ਸਥਾਨ 'ਤੇ ਹੋ ਰਹੀ ਵਰਕਸ਼ਾਪ ਦਾ ਹਿੱਸਾ ਬਣਨ ਅਤੇ ਇਸ ਵਰਕਸ਼ਾਪ ਦਾ ਵੱਧ ਤੋਂ ਵੱਧ ਲਾਭ ਉਠਾਉਣ |