21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਚੋਲਗੀ ਰਾਹੀਂ ਫ਼ੈਸਲੇ ਤੇ ਝਗੜਿਆਂ ਦਾ ਨਿਪਟਾਰਾ ਕਰਵਾਉਣ ਲਈ ਕਰਵਾਇਆ ਜਾ ਰਿਹੈ ਸਮਾਧਾਨ ਸਮਾਰੋਹ-ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ

Ad Position 21
No active advertisement
ਅਜੀਤ ਡੈਸਕ 05-05-2026
ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਸਰਵਉੱਚ ਨਿਆਂਪਾਲਿਕਾ ਸਾਂਝੇ ਨਿਆਂ ਅਤੇ ਨਿਆਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ ਦੇ ਮਕਸਦ ਨੂੰ ਪੂਰਾ ਕਰਨ ਲਈ ਇਕ ਮੁਹਿੰਮ ਸਮਾਧਾਨ ਸਮਾਰੋਹ 2026 ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਦੇਸ਼ ਭਰ ਵਿਚ ਵਿਚੋਲਗੀ ਰਾਹੀਂ ਫ਼ੈਸਲੇ ਅਤੇ ਝਗੜਿਆਂ ਦਾ ਨਿਪਟਾਰਾ ਕਰਵਾਇਆ ਜਾਣਾ ਹੈ | ਇਹ ਮੁਹਿੰਮ 21 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 21, 22 ਤੇ 23 ਅਗਸਤ 2026 ਨੂੰ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਦੇ ਨਾਲ ਮੁਕੰਮਲ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਖ਼ਾਸ ਲੋਕ ਅਦਾਲਤ ਦਾ ਮਕਸਦ ਮਾਣਯੋਗ ਸੁਪਰੀਮ ਕੋਰਟ ਵਿਚ ਲੰਬੇ ਸਮੇਂ ਤੋਂ ਲੰਬਿਤ ਪਏ ਹੋਏ ਮਾਮਲਿਆਂ ਨੂੰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਨਾਲ ਸੁਲਝਾਉਣਾ ਹੈ | ਉਨ੍ਹਾਂ ਸਾਰੇ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਸਬੰਧਿਤ ਪੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦੇ ਪੱਕੇ ਹੱਲ ਲਈ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਫ਼ੈਸਲੇ ਲਈ ਖ਼ੁਦ ਅਦਾਲਤ ਵਿਚ ਪੇਸ਼ ਹੋ ਸਕਦੀਆਂ ਹਨ ਜਾਂ ਫਿਰ ਵਰਚੂਅਲ ਤੌਰ 'ਤੇ ਵੀਡੀਓ ਕਾਨਫਰੰਾਸਿੰਗ ਰਾਹੀਂ ਆਨਲਾਈਨ ਵੀ ਜੁੜ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਅਪਲਾਈ ਪਾਰਟੀਆਂ ਅਤੇ ਉਨ੍ਹਾਂ ਦੇ ਵਕੀਲ ਗੂਗਲ ਫਾਰਮ ਲਿੰਕ ਨੂੰ ਭਰ ਕੇ ਆਪਣੀ ਅਰਜ਼ੀ ਦੇ ਸਕਦੇ ਹਨ | ਇਹ ਲਿੰਕ ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਫਾਰਮ ਭਰਨ ਦੀ ਆਖ਼ਰੀ ਤਰੀਕ 31 ਮਈ 2026 ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਵਨ ਸਟਾਪ ਸੈਂਟਰ (ਵਾਰ ਰੂਮ) ਇੰਚਾਰਜ, ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਭਾਰਤ ਦੀ ਸਰਵ ਉੱਚ ਨਿਆਂਪਾਲਿਕਾ ਡਾਇਰੈਕਟਰ (ਸੀ.ਆਰ.ਪੀ.) ਦਾ ਫ਼ੋਨ ਨੰਬਰ 011-23115652 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਪੇਂਟਿੰਗ ਮੁਕਾਬਲਿਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰਕ ਸਾਂਝ ਨੂੰ ਦਰ... ਅਗਲੀ ਖ਼ਬਰ ਉੱਦਮੀਆਂ ਨੂੰ ਪ੍ਰੇਰਿਤ ਕਰਨ ਲਈ ਆਈ.ਐਸ.ਐਫ. ਕਾਲਜ ਵਿਖੇ ਤੇਜਸ ਵਰਕਸ਼ਾਪ ਭਲਕੇ
Ad Position 24