ਮੋਗਾ, 5 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਵਲੋਂ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਸੁੱਧ ਪਾਣੀ, ਸੀਵਰੇਜ ਦੀ ਵੱਡੀ ਸਮੱਸਿਆ, ਪਛੜੇ ਵਰਗਾਂ ਵਿਚ ਸਹੂਲਤਾਂ ਦੀ ਘਾਟ, ਸਟਰੀਟ ਲਾਈਟਾਂ ਦੀ ਸਮੱਸਿਆ ਅਤੇ ਸ਼ਹਿਰ ਦੇ ਸੁੰਦਰੀਕਰਨ ਦੇ ਨਾਮ 'ਤੇ ਹੋ ਰਹੀ ਪੈਸੇ ਦੀ ਦੁਰਵਰਤੋਂ ਨੂੰ ਲੈ ਕੇ ਨਗਰ ਨਿਗਮ ਦੇ ਗੇਟ ਕੋਲ ਇਕ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ ਜਿਸ ਵਿਚ ਮੋਗਾ ਜ਼ਿਲੇ੍ਹ ਦੀ ਸਮੁੱਚੀ ਲੀਡਰਸ਼ਿਪ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ, ਸ਼ਹਿਰੀ ਪ੍ਰਧਾਨ ਮੋਗਾ ਜਗਦੀਸ਼ ਛਾਬੜਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਥਰਾਜ, ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਮੋਗਾ ਸੁਖਚੈਨ ਸਿੰਘ ਰਾਮੰੂਵਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯੂਥ ਦੇਬ ਅਸੀਸ ਮਲਿਕ, ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾ ਵਾਲਾ, ਰਵਦੀਪ ਸਿੰਘ ਦਾਰਾਪੁਰ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬਿਪਨਪਾਲ ਸਿੰਘ ਖੋਸਾ, ਨਰਿੰਦਰ ਸਿੰਘ ਬੁੱਕਣ ਵਾਲਾ, ਸ਼ਹਿਰੀ ਪ੍ਰਧਾਨ ਯੂਥ ਸੁਖ ਗਿੱਲ, ਸੀਨੀਅਰ ਆਗੂਆਂ ਵਿਚ ਬੂਟਾ ਸਿੰਘ ਦੌਲਤਪੁਰਾ, ਰਾਜਵੰਤ ਸਿੰਘ ਮਾਹਲਾ, ਗੋਵਰਧਨ ਪੋਪਲੀ, ਮਨਜੀਤ ਸਿੰਘ ਧੰਮੂ ਕੌਂਸਲਰ, ਸਰਫ਼ਿਰੋਜ਼ ਅਲੀ ਭੁੱਟੋ ਸੀ. ਅਕਾਲੀ ਆਗੂ, ਦਵਿੰਦਰ ਸਿੰਘ ਪੀ.ਏ., ਅਨੂਪ ਸਿੰਘ, ਕੁਲਦੀਪ ਸਿੰਘ ਜੋਗੇਵਾਲਾ, ਬਲਜਿੰਦਰ ਸਿੰਘ ਕੁੱਕੂ ਸੀ. ਅਕਾਲੀ ਆਗੂ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਕੁਲਦੀਪ ਸਿੰਘ ਦੀਪਾ ਸ਼ਹਿਰੀ ਸਰਕਲ ਪ੍ਰਧਾਨ, ਰਣਜੀਤ ਸਿੰਘ ਭਾਊ, ਦਿਲਬਾਗ ਸਿੰਘ ਰੰਧਾਵਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ | ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਨੁੱਖ ਦੀ ਮੁੱਢਲੀ ਜ਼ਰੂਰਤ ਪਾਣੀ ਹੁੰਦੀ ਹੈ ਅਤੇ ਨਗਰ ਨਿਗਮ ਮੋਗਾ ਦਾ ਵੀ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਸ਼ਹਿਰ ਵਾਸੀਆਂ ਨੂੰ ਸੁੱਧ ਪਾਣੀ ਪੀਣ ਲਈ ਮੁਹੱਈਆ ਕਰਵਾਏ, ਪਰ ਨਗਰ ਨਿਗਮ ਮੋਗਾ ਇਸ ਮੁੱਢਲੀ ਸਹੂਲਤ ਵੀ ਦੇਣ ਤੋਂ ਅਸਮਰਥ ਹੈ ਖ਼ਾਸ ਕਰਕੇ ਸ਼ਹਿਰ ਦੇ ਪਛੜੇ ਹੋਏ ਵਾਰਡ ਜਿੱਥੇ ਉਨ੍ਹਾਂ ਲੋਕਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਸੂਰਤੇਹਾਲ ਇਹ ਹੈ ਕਿ ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਰਿਹਾ ਹੈ ਅਤੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਤੇ ਉੱਥੇ ਲੋਕ ਕਾਲਾ ਪੀਲੀਆ, ਉਲਟੀਆਂ, ਦਸਤ ਅਤੇ ਇਨਫੈਕਸ਼ਨ ਦੇ ਸ਼ਿਕਾਰ ਹੋ ਰਹੇ ਹਨ ਤੇ ਇਨ੍ਹਾਂ ਗੰਭੀਰ ਬਿਮਾਰੀਆਂ ਨਾਲ ਬਹੁਤੇ ਲੋਕ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਤੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਮਹਿੰਗੇ ਭਾਅ ਆਪਣਾ ਇਲਾਜ ਕਰਵਾ ਰਹੇ ਹਨ ਖ਼ਾਸ ਕਰਕੇ ਬੱਚੇ ਅਤੇ ਬਜ਼ੁਰਗ ਇਨ੍ਹਾਂ ਗੰਭੀਰ ਬਿਮਾਰੀਆਂ ਦੇ ਜ਼ਿਆਦਾ ਸ਼ਿਕਾਰ ਹੋ ਰਹੇ ਹਨ ਅਤੇ ਇਸ ਲਈ ਨਗਰ ਨਿਗਮ ਮੋਗਾ ਪੂਰੀ ਤਰ੍ਹਾਂ ਜ਼ੰੁਮੇਵਾਰ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਮੋਗਾ ਤੋਂ ਮੰਗ ਕਰਦਾ ਹੈ ਕਿ ਨਿਗਮ ਦੀ ਲਾਪਰਵਾਹੀ ਨਾਲ ਜਿਹੜੇ ਲੋਕ ਮੌਤ ਦੇ ਮੂੰਹ ਵਿਚ ਗਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਤੇ ਜਿਹੜੇ ਲੋਕ ਬਿਮਾਰ ਹਨ ਉਨ੍ਹਾਂ ਲੋਕਾਂ ਨੂੰ ਮੁਆਵਜ਼ੇ ਦੇ ਨਾਲ ਨਗਰ ਨਿਗਮ ਆਪਣੇ ਖਰਚੇ ਤੇ ਇਲਾਜ ਕਰਵਾਏ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਉਹ ਵਾਰਡ ਜਿੱਥੇ ਕੇਵਲ ਮਜ਼ਦੂਰ ਤੇ ਗਰੀਬ ਲੋਕ ਰਹਿੰਦੇ ਹਨ ਉਨ੍ਹਾਂ ਵਾਰਡਾਂ ਵੱਲ ਨਗਰ ਨਿਗਮ ਦਾ ਕੋਈ ਧਿਆਨ ਨਹੀਂ ਅਤੇ ਸੀਵਰੇਜ ਦਾ ਐਨਾ ਕੁ ਮਾੜਾ ਹਾਲ ਹੈ ਕਿ ਸੀਵਰੇਜ ਓਵਰ ਫਲੋਂ ਹੋ ਕੇ ਗਲੀਆਂ ਵਿਚ ਫੈਲ ਜਾਂਦਾ ਹੈ ਅਤੇ ਜਿੱਥੇ ਅਤੇ ਗਰੀਬ ਲੋਕਾਂ ਦੇ ਘਰ ਨੀਵੇਂ ਹੋਣ ਕਰਕੇ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿਚ ਚਲਾ ਜਾਂਦਾ ਹੈ ਅਤੇ ਇਹ ਵੇਖਣ ਵਿਚ ਆਇਆ ਹੈ ਕਿ ਗੰਦੇ ਪਾਣੀ ਵਿਚ ਹੀ ਗਰੀਬ ਲੋਕ ਮਜਬੂਰੀ ਵੱਸ ਆਪਣਾ ਖਾਣਾ ਤਿਆਰ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਵਾਰਡ ਵੀ ਵੇਖੇ ਹਨ ਕਿ ਉਨ੍ਹਾਂ ਵਾਰਡਾਂ ਵਿਚ ਸਟਰੀਟ ਲਾਈਟਾਂ ਦਾ ਵੀ ਕੋਈ ਪ੍ਰਬੰਧ ਨਹੀਂ ਅਤੇ ਜੇਕਰ ਸਟਰੀਟ ਲਾਈਟਾਂ ਹਨ ਵੀ ਤਾਂ ਉਹ ਖ਼ਰਾਬ ਪਈਆਂ ਹਨ ਜਦ ਕਿ ਨਗਰ ਨਿਗਮ ਇਕ ਪਾਸੇ ਹੋਰਨਾਂ ਵਾਰਡਾਂ ਵਿਚ ਨਵੀਆਂ ਸਟਰੀਟ ਲਾਈਟਾਂ ਲਗਾ ਕੇ ਕਰੋੜਾਂ ਰੁਪਏ ਦੇ ਬਿੱਲ ਪਾ ਰਿਹਾ ਹੈ | ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸ਼ਹਿਰ ਵਿਚ ਸਫ਼ਾਈ ਦਾ ਐਨਾ ਮੰਦਾ ਹਾਲ ਹੈ ਕਿ ਸੰਘਣੀ ਵਸੋਂ ਦੇ ਖੇਤਰਾਂ ਵਿਚ ਓਪਨ ਕੂੜੇ ਦੇ ਢੇਰ ਲੱਗੇ ਆਮ ਵੇਖੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੇ ਹੱਕ ਦੇਣ ਦੀ ਬਜਾਏ ਅਖੌਤੀ ਸ਼ਹਿਰ ਦੀ ਸੁੰਦਰਤਾ ਲਈ ਕਰੋੜਾਂ ਰੁਪਏ ਦਾ ਨਜਾਇਜ਼ ਖਰਚਾ ਕੀਤਾ ਜਾ ਰਿਹਾ ਹੈ | ਸੰਨੀ ਗਿੱਲ ਨੇ ਕਿਹਾ ਕਿ ਅੱਜ ਇਨ੍ਹਾਂ ਊਣਤਾਈਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਧਰਨਾ ਦੇਣ ਲਈ ਮਜਬੂਰ ਹੋਇਆ ਹੈ ਅਤੇ ਜੇਕਰ ਸ਼ਹਿਰ ਵਾਸੀਆਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਧਰਨੇ ਪ੍ਰਦਰਸ਼ਨ ਕਰੇਗਾ | ਸੰਨੀ ਗਿੱਲ ਨੇ ਕਿਹਾ ਕਿ ਅੱਜ ਨਗਰ ਨਿਗਮ ਮੋਗਾ ਭਿ੍ਸ਼ਟਾਚਾਰ ਦਾ ਕੇਂਦਰ ਬਣ ਚੁੱਕਾ ਹੈ ਅਤੇ ਸੱਤਾਧਾਰੀ ਸਰਕਾਰ ਦੇ ਨੁਮਾਇੰਦੇ ਇਸ ਨੂੰ ਆਪਣੀ ਜਗੀਰ ਸਮਝਣ ਲੱਗੇ ਹਨ ਜਦ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦਾ ਹੈ ਅਤੇ ਉਨ੍ਹਾਂ ਦੇ ਪੈਸੇ ਨਾਲ ਚੱਲਦਾ ਹੈ, ਪਰ ਹਾਲਾਤ ਇਹ ਹਨ ਕਿ ਸ਼ਹਿਰ ਵਾਸੀ ਸਹੂਲਤਾਂ ਨੂੰ ਤਰਸ ਰਹੇ ਹਨ ਆਊਟਰ ਏਰੀਏ ਦੀ ਵਸੋਂ ਵਾਲੇ ਖੇਤਰਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਉਹ ਲੋਕ ਬਿਨਾਂ ਸੀਵਰੇਜ ਪਾਣੀ ਦੇ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ |