10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਕੀਲ ਭਾਈਚਾਰੇ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਵਿਨੋਦ ਬਾਂਸਲ ਹੋਏ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 06-05-2026
ਮੋਗਾ, 5 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜੁਡੀਸ਼ੀਅਲ ਕੰਪਲੈਕਸ ਦੇ ਵਿਹੜੇ ਵਿਚ ਖੱਤਰੀ ਸਭਾ ਦੇ ਪ੍ਰਧਾਨ ਐਡਵੋਕੇਟ ਵਿਜੇ ਧੀਰ ਅਤੇ ਉਨ੍ਹਾਂ ਦੇ ਸਾਥੀ ਵਕੀਲਾਂ ਵਿਚ ਐਡਵੋਕੇਟ ਪ੍ਰਦੀਪ ਭਾਰਤੀ, ਐਡਵੋਕੇਟ ਵਰਿੰਦਰ ਗਰਗ, ਐਡਵੋਕੇਟ ਆਸੀਸ ਗਰੋਵਰ, ਐਡਵੋਕੇਟ ਅਜੀਤ ਵਰਮਾ, ਐਡਵੋਕੇਟ ਸੁਨੰਦਨ, ਐਡਵੋਕੇਟ ਆਕਾਸ਼ਦੀਪ, ਐਡਵੋਕੇਟ ਅਮਨਪ੍ਰੀਤ ਸਿੰਘ ਅਤੇ ਬਾਰ ਕਲਰਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੂਟਾ ਸਿੰਘ ਵਲੋਂ ਰਖਵਾਏ ਗਏ ਇਕ ਛੋਟੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਤੇ ਸੀਨੀਅਰ ਐਡਵੋਕੇਟ ਤੇ ਆਗੂ ਵਿਜੇ ਧੀਰ ਨੇ ਬੋਲਦਿਆਂ ਕਿਹਾ ਕਿ ਵਿਨੋਦ ਬਾਂਸਲ ਇਕ ਦਰਵੇਸ਼ ਸਿਆਸਤਦਾਨ ਤੇ ਉੱਘੇ ਸਮਾਜ ਸੇਵੀ ਹਨ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਰਾਜਨੀਤਕ ਪੱਧਰ ਤੋਂ ਉੱਪਰ ਉੱਠ ਕੇ ਸਨਮਾਨਿਤ ਕਰਨ 'ਤੇ ਮਾਣ ਮਹਿਸੂਸ ਕਰਦੇ ਹਨ ਅਤੇ ਵਿਨੋਦ ਬਾਂਸਲ ਇਕ ਉਸਾਰੂ ਸੋਚ ਦੇ ਮਾਲਕ ਹਨ ਅਤੇ ਉਹ ਹਮੇਸ਼ਾ ਸਮਾਜ ਵਿਚ ਵਿਚਰਦੇ ਹੋਏ ਲੋਕਾਂ ਨਾਲ ਐਸਾ ਸਨੇਹ ਰੱਖਦੇ ਹਨ ਕਿ ਉਨ੍ਹਾਂ ਦੀ ਹਰਮਨ ਪਿਆਰਤਾ ਲੋਕ ਮਨਾਂ 'ਤੇ ਛਾਈ ਹੋਈ ਹੈ | ਇਸ ਮੌਕੇ ਵਿਨੋਦ ਬਾਂਸਲ ਨੇ ਕਿਹਾ ਕਿ ਜੋ ਮਾਣ ਸਨਮਾਨ ਮੈਨੂੰ ਵਕੀਲ ਭਾਈਚਾਰੇ ਵਲੋਂ ਦਿੱਤਾ ਗਿਆ ਹੈ ਉਨ੍ਹਾਂ ਦੇ ਹਮੇਸ਼ਾ ਰਿਣੀ ਹਨ ਅਤੇ ਰਹਿਣਗੇ | ਉਨ੍ਹਾਂ ਕਿਹਾ ਕਿ ਉਹ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹੁੰਦਿਆਂ ਉਨ੍ਹਾਂ ਨੇ ਉਹ ਜ਼ਿਕਰਯੋਗ ਕਾਰਜ ਕੀਤੇ ਜਿਨ੍ਹਾਂ ਨੂੰ ਸ਼ਹਿਰ ਵਾਸੀ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ ਅਤੇ ਸਮਾਜ ਸੇਵਾ ਦੇ ਕੰਮ ਕਰਕੇ ਉਨ੍ਹਾਂ ਨੂੰ ਮਾਨਸਿਕ ਅਤੇ ਆਤਮਿਕ ਖੁਸੀ ਮਿਲਦੀ ਹੈ ਅਤੇ ਉਹ ਰਾਜਨੀਤੀ ਵਿਚ ਵਿਚਰਦਿਆਂ ਵੀ ਇਕ ਸਮਾਜ ਸੇਵੀ ਵਜੋਂ ਕੰਮ ਕਰਦੇ ਹਨ ਅਤੇ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਪੰਜਾਬ ਦੀ ਬਲਾਕ ਪੱਧਰੀ ਬੈਠਕ 'ਚ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਵਲੋਂ ਸੰਨੀ ਗਿੱਲ ਦੀ ਅਗਵਾਈ ਹੇਠ”ਨਗਰ ਨਿਗਮ ਮੋਗਾ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24