ਮੋਗਾ, 5 ਮਈ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਕਾਰਜਕਾਰੀ ਪ੍ਰਧਾਨ ਰਾਜਾ ਸਿੰਘ ਭਾਰਤ ਵਾਲੇ ਦੀ ਅਗਵਾਈ ਹੇਠ ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਬੁੱਤ 'ਤੇ ਫੁਲ ਮਲਾਵਾਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸਾਬਕਾ ਮੇਅਰ ਬਲਜੀਤ ਸਿੰਘ ਚਾਨੀ, ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਮੈਂਬਰ ਚਮਕੌਰ ਸਿੰਘ ਝੰਡੇਆਣਾ, ਪਿ੍ਤਪਾਲ ਸਿੰਘ ਓਾਕਾਰ ਵਾਲੇ, ਗੁਰਸੇਵਕ ਸਿੰਘ ਚੀਮਾ, ਨਰਿੰਦਰਪਾਲ ਸਿੰਘ ਸਹਾਰਨ, ਰਣਜੀਤ ਸਿੰਘ ਬੰਟੀ ਤੇ ਰਾਮਗੜ੍ਹੀਆ ਭਾਈਚਾਰੇ ਨੇ ਭੇਟ ਕੀਤੀਆਂ | ਕਾਰਜਕਾਰੀ ਪ੍ਰਧਾਨ ਰਾਜਾ ਸਿੰਘ ਭਾਰਤ ਵਾਲਿਆਂ ਨੇ ਦੱਸਿਆ ਕਿ ਜੱਸਾ ਸਿੰਘ ਰਾਮਗੜ੍ਹੀਆ ਨੂੰ ਜੀਵਨ ਵਿਚ ਸਿੱਖੀ ਸਿਦਕ, ਦੇਸ਼ ਭਗਤੀ, ਸੂਰਬੀਰਤਾ ਅਤੇ ਕੁਰਬਾਨੀ ਵਿਰਸੇ ਵਿਚ ਮਿਲਣ ਕਾਰਨ ਉਨ੍ਹਾਂ ਨੇ ਅਠਾਰ੍ਹਵੀਂ ਸਦੀ ਵਿਚ ਸੂਰਬੀਰਤਾ ਤੇ ਦਲੇਰੀ ਵਾਲੇ ਕਾਰਨਾਮੇ ਕੀਤੇ | ਉਨ੍ਹਾਂ ਜਿੱਤ ਪ੍ਰਾਪਤ ਕਰਕੇ ਲਾਲ ਕਿਲੇ੍ਹ 'ਤੇ ਕੇਸਰੀ ਨਿਸ਼ਾਨ ਝੁਲਾਇਆ | ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਂਅ ਸਿੱਖ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਅੰਕਿਤ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦਾ ਅਰੰਭ ਕਰਵਾਇਆ ਗਿਆ ਜਿਸ ਦੇ ਭੋਗ 'ਤੇ 15 ਮਈ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਅੱਜ ਸ਼ਾਮ ਨੂੰ ਚੌਂਕ ਵਿਚ ਰਾਮਗੜ੍ਹੀਆ ਸੰਗਠਨ ਵਲੋਂ ਮਹਾਨ ਜਰਨੈਲ ਦੇ ਜੀਵਨ 'ਤੇ ਰੌਸ਼ਨੀ ਪਾਉਣ ਲਈ ਫਿਲਮ ਦਿਖਾਈ ਜਾਵੇਗੀ | ਇਸ ਮੌਕੇ ਜਸਪਾਲ ਸਿੰਘ ਸੱਗੂ, ਇੰਜ. ਪ੍ਰੀਤਮ ਸਿੰਘ, ਪੁਨੀਤਪਾਲ ਸਿੰਘ ਸੱਗੂ, ਰਣਜੀਤ ਸਿੰਘ ਬੰਟੀ, ਸੁਖਵਿੰਦਰ ਸਿੰਘ ਆਜ਼ਾਦ ਚੇਅਰਮੈਨ ਰਾਮਗੜ੍ਹੀਆ ਸੰਗਠਨ, ਚਰਨਜੀਤ ਸਿੰਘ ਝੰਡੇਆਣਾ ਸੀਨੀਅਰ ਅਕਾਲੀ ਆਗੂ, ਸੁਰਿੰਦਰ ਸਿੰਘ, ਗੁਰਪ੍ਰੀਤਮ ਸਿੰਘ ਚੀਮਾ, ਨਰਿੰਦਰਪਾਲ ਸਿੰਘ ਸਹਾਰਨ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਕੁਲਵੰਤ ਸਿੰਘ ਰਾਮਗੜ੍ਹੀਆ, ਭਾਈ ਚਮਕੌਰ ਸਿੰਘ, ਜੋਗਿੰਦਰ ਸਿੰਘ ਕੋਕਰੀ ਵਾਲੇ, ਬਲਦੇਵ ਸਿੰਘ ਭਾਰਤ ਵਾਲੇ, ਮਹਿੰਦਰ ਸਿੰਘ ਕਲਸੀ, ਦਲਜੀਤ ਸਿੰਘ ਗਰੀਨ ਵਾਲੇ, ਗੁਰਸੇਵਕ ਸਿੰਘ ਗਰੀਨ ਵਾਲੇ, ਮੱਖਣ ਸਿੰਘ, ਗੁਰਮੀਤ ਸਿੰਘ, ਸੁਖਮੰਦਰ ਸਿੰਘ, ਬਚਿੱਤਰ ਸਿੰਘ ਕਲਸੀ, ਬਲਵੰਤ ਸਿੰਘ ਝੰਡੇਆਣਾ, ਮੁਕੰਦ ਸਿੰਘ ਠੇਕੇਦਾਰ, ਕੁਲਜੀਤ ਸਿੰਘ ਕਲਸੀ, ਸ਼ਰਨਜੀਤ ਸਿੰਘ ਜੰਡੂ, ਦਲਜੀਤ ਸਿੰਘ ਆਰਕੀਟੈਕਟ, ਮਨਜੀਤ ਸਿੰਘ ਮਿੰਦੀ, ਗੁਰਦਿਆਲ ਸਿੰਘ, ਨਿਹੰਗ ਸਿੰਘ, ਮਲਕੀਤ ਸਿੰਘ ਖੋਸਾ, ਕੁਲਵੰਤ ਸਿੰਘ ਹੂੰਝਣ, ਸੁਖਦੇਵ ਸਿੰਘ ਮਾਲਵਾ ਕੈਨੇਡਾ, ਜਸਵੰਤ ਸਿੰਘ ਸੈਂਭੀ, ਮਲਕੀਤ ਸਿੰਘ ਖੋਸਾ, ਮਹਿੰਦਰ ਸਿੰਘ ਜਲਾਲਾਬਾਦੀ, ਹਰਤੇਜ ਸਿੰਘ ਠੇਕੇਦਾਰ, ਗੁਰਸੇਵਕ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ |