10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਜ਼ਾਦ ਕਿਸਾਨ ਮੋਰਚਾ ਸ਼ਾਮਿਲ 15 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-05-2026
ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਵਲੋਂ ਜਿਸ ਵਿਚ ਪੰਜਾਬ ਦੀਆਂ 15 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਸ਼ਾਮਲ ਹਨ, ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹਾਲ ਹੀ ਵਿਚ ਆਈਆਂ ਕੁਦਰਤੀ ਆਫ਼ਤਾਂ, ਹੜ੍ਹਾਂ, ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨ ਵਰਗ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰਾਜਪਾਲ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ | ਮੰਗ ਪੱਤਰ ਵਿਚ ਹੜ ਪੀੜਤਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ, ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦੇਣ, ਖਸਖਸ ਦੀ ਖੇਤੀ ਕਾਨੂੰਨੀ ਤੌਰ 'ਤੇ ਸ਼ੁਰੂ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਮੱਕੀ, ਆਲੂ, ਮਟਰ, ਮੂੰਗੀ ਤੇ ਕਪਾਹ ਸਮੇਤ ਹੋਰ ਫ਼ਸਲਾਂ 'ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ | ਇਸ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਭਾਗੀਦਾਰੀ ਬਹਾਲ ਕਰਨ, ਸਤਲੁਜ ਅਤੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਕਾਰਵਾਈ ਕਰਨ, ਪਰਾਲੀ ਸਬੰਧੀ ਦਰਜ ਪਰਚੇ ਰੱਦ ਕਰਨ ਅਤੇ ਆਬਾਦਕਾਰ ਕਿਸਾਨਾਂ ਦੀਆਂ ਕੱਚੀਆਂ ਪੈਲ਼ੀਆਂ ਪੱਕੀਆਂ ਕਰਨ ਦੀ ਮੰਗ ਵੀ ਉਠਾਈ ਗਈ | ਸਨਮਾਨ ਯੋਜਨਾ ਵਿਚ ਵਾਧਾ ਕਰਨ, ਰਹਿੰਦੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਮੱਲਾਂ ਵਾਲੇ ਤੋਂ ਘਰਿਆਲਾ ਤੱਕ ਬਣ ਰਹੀ ਨਵੀਂ ਰੇਲਵੇ ਲਾਈਨ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਘੱਟੋ-ਘੱਟ ਸਵਾ ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਣ ਦੀ ਮੰਗ ਵੀ ਰੱਖੀ | ਇਸ ਮੌਕੇ ਆਗੂਆਂ ਨੇ ਅਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਘੱਟ ਤਨਖ਼ਾਹਾਂ ਦਾ ਮੁੱਦਾ ਵੀ ਉਠਾਇਆ ਅਤੇ ਸਰਕਾਰ ਨੂੰ ਤਨਖ਼ਾਹਾਂ ਵਧਾਉਣ ਲਈ ਸਿਫ਼ਾਰਸ਼ ਕਰਨ ਦੀ ਮੰਗ ਕੀਤੀ | ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਰਾਜਪਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਵੇਖਦੇ ਹੋਏ ਜਲਦ ਹੱਲ ਲਈ ਯੋਗ ਕਦਮ ਚੁੱਕਣਗੇ | ਰਾਜਪਾਲ ਨੂੰ ਮੰਗ ਪੱਤਰ ਦੇਣ ਵਾਲਿਆਂ ਵਿਚ ਆਜ਼ਾਦ ਕਿਸਾਨ ਮੋਰਚਾ ਪੰਜਾਬ ਨਾਲ ਸਬੰਧਿਤ 10 ਜਥੇਬੰਦੀਆਂ ਵਿਚ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੋਤੇ ਵਾਲ ਪੰਜਾਬ, ਸਤਨਾਮ ਸਿੰਘ ਹਰੀਕੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ, ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਪਰਮਜੀਤ ਸਿੰਘ ਜੱਬੋਵਾਲ ਪੰਜਾਬ ਕਿਸਾਨ ਯੂਨੀਅਨ ਬਾਗ਼ੀ, ਨਛੱਤਰ ਸਿੰਘ ਸ਼ੇਰੇ ਪੰਜਾਬ ਕਿਸਾਨ ਮਜ਼ਦੂਰ ਮੋਰਚਾ ਪੰਜਾਬ, ਸਾਰਜ ਸਿੰਘ ਭਾਰਤੀ ਕਿਸਾਨ ਯੂਨੀਅਨ ਬੰਬ, ਭੁਪਿੰਦਰ ਸਿੰਘ ਕੋਟ ਦੁੱਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਰਣਜੀਤ ਸਿੰਘ ਚੱਕ ਤਾਰੇਵਾਲਾ ਬੀ.ਕੇ.ਯੂ. ਤੋਤੇ ਵਾਲ, ਸੇਵਾ ਸਿੰਘ ਚੰਡੀਗੜ੍ਹ ਜ਼ਿਲ੍ਹਾ ਪ੍ਰਧਾਨ ਮੋਹਾਲੀ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਜਨਗਣਨਾ ਪੋ੍ਰਫਾਰਮੇ ਤੇ ਗੈਰ ਸੰਵਿਧਾਨਕ ਜਾਤੀ ਵਰਤਣ 'ਤੇ ਭਾਰੀ ਰੋਸ ਅਗਲੀ ਖ਼ਬਰ ਤਿੰਨ ਰਾਜਾਂ ਵਿਚ ਭਾਜਪਾ ਦੀ ਜਿੱਤ 'ਤੇ ਕੋਟ ਈਸੇ ਖਾਂ ਵਿਖੇ ਭਾਜਪਾਈਆਂ ਮਨਾਏ ਜਸ਼ਨ
Ad Position 24